Corona Update: ਗਲੋਬਲ ਮਹਾਮਾਰੀ ਕੋਰੋਨਾ ਦੇ ਮੋਰਚੇ 'ਤੇ ਦੇਸ਼ ਲਈ ਇਕ ਵਾਰ ਫਿਰ ਚਿੰਤਾ ਦੀ ਖਬਰ ਹੈ। ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 13086 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 16135 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 4 ਲੋਕਾਂ ਦੀ ਮੌਤ ਹੋ ਗਈ ਸੀ।
ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13086 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ 24 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 12456 ਲੋਕ ਠੀਕ ਹੋਏ ਹਨ। ਇਸ ਨਾਲ ਮੌਜੂਦਾ ਸਮੇਂ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 113864 ਹੋ ਗਈ ਹੈ।
ਕਾਬਿਲੇਗ਼ੌਰ ਹੈ ਕਿ ਇੱਕ ਵਾਰ ਫ਼ਿਰ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਪਰ ਇਸ ਦਰਮਿਆਨ ਚੰਗੀ ਖ਼ਬਰ ਇਹ ਹੈ ਕਿ ਕੋਰੋਨਾ ਵੈਕਸੀਨ ਕਰਕੇ ਕਾਫ਼ੀ ਹੱਦ ਤੱਕ ਬਚਾਅ ਹੋ ਰਿਹਾ ਹੈ। ਕਿਉਂਕਿ ਇਸ ਵਾਰ ਵੈਕਸੀਨ ਕਰਕੇ ਮੌਤ ਦੀਆਂ ਦਰਾਂ `ਚ ਕਾਫ਼ੀ ਘਾਟਾ ਦਰਜ ਕੀਤਾ ਗਿਆ ਹੈ।