ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 31 ਲੱਖ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 60,975 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 848 ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 31 ਲੱਖ 67 ਹਜ਼ਾਰ 323 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 58,390 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 7 ਲੱਖ 4 ਹਜ਼ਾਰ ਹੋ ਗਈ ਹੈ ਤੇ 24 ਲੱਖ ਲੋਕ ਠੀਕ ਹੋ ਚੁੱਕੇ ਹਨ। ਐਕਟਿਵ ਮਾਮਲਿਆਂ ਨਾਲੋਂ ਸਿਹਤਮੰਦ ਲੋਕਾਂ ਦੀ ਗਿਣਤੀ ਲਗਪਗ ਤਿੰਨ ਗੁਣਾ ਵਧੇਰੇ ਹੈ।

ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ ਮੌਤ ਦਰ ਤੇ ਐਕਟਿਵ ਕੇਸ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.84% ਹੋ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਐਕਟਿਵ ਕੇਸਾਂ ਦੀ ਦਰ ਵੀ ਘੱਟ ਕੇ 23% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 75% ਹੋ ਗਿਆ ਹੈ। ਭਾਰਤ ਵਿੱਚ ਰਿਕਵਰੀ ਰੇਟ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ICMR ਮੁਤਾਬਕ 24 ਅਗਸਤ ਤੱਕ ਕੋਰੋਨਾ ਦੇ ਕੁੱਲ 3 ਕਰੋੜ 72 ਲੱਖ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 9 ਲੱਖ ਨਮੂਨਿਆਂ ਦੀ ਟੈਸਟਿੰਗ ਕੱਲ੍ਹ ਕੀਤੀ ਗਈ। ਹੁਣ ਆਰਐਸਐਸ ਨੇ ਆਮਿਰ ਖਾਨ ਨੂੰ ਘੇਰਿਆ, ਤੁਰਕੀ ਦੌਰੇ ਦੇ ਪੁਆੜੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904