(Source: ECI/ABP News/ABP Majha)
ਬੇਕ੍ਰਿੰਗ : ਭਾਰਤ 'ਚ ਕੋਰੋਨਾ ਕੇਸਾਂ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 2,568 ਨਵੇਂ ਮਾਮਲੇ ਆਏ ਸਾਹਮਣੇ
Coronavirus Update : ਭਾਰਤ 'ਚ ਪਿਛਲੇ 24 ਘੰਟਿਆਂ 'ਚ 2,568 ਨਵੇਂ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਕੇਸ ਦਿਨੋਂ-ਦਿਨ ਵਧ ਰਹੇ ਹਨ। ਕੱਲ੍ਹ ਨਾਲੋਂ 2.5 ਪ੍ਰਤੀਸ਼ਤ ਕੇਸਾਂ 'ਚ ਵਾਧਾ ਹੋਇਆ ਹੈ।
Coronavirus Update : ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 2568 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਸਾਹਮਣੇ ਆਏ ਮਾਮਲਿਆਂ ਨਾਲੋਂ 2.5 ਫੀਸਦੀ ਜ਼ਿਆਦਾ ਹੈ। ਇਸ ਨਾਲ ਦੇਸ਼ ਵਿੱਚ ਕੋਵਿਡ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 29 ਲੱਖ 96 ਹਜ਼ਾਰ 62 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਵਿਡ ਕਾਰਨ ਕੁੱਲ 97 ਲੋਕਾਂ ਦੀ ਮੌਤ ਵੀ ਹੋਈ ਹੈ।
ਦੇਸ਼ ਵਿੱਚ ਕੋਵਿਡ ਕਾਰਨ ਹੁਣ ਤੱਕ ਕੁੱਲ 5 ਲੱਖ 15 ਹਜ਼ਾਰ 974 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਭਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 40 ਹਜ਼ਾਰ ਤੋਂ ਘੱਟ ਹੋ ਗਈ ਹੈ। ਇਸ ਸਮੇਂ ਦੇਸ਼ ਭਰ ਵਿੱਚ 33,917 ਐਕਟਿਵ ਕੇਸ ਦਰਜ ਕੀਤੇ ਗਏ ਹਨ। ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.08 ਫੀਸਦੀ ਬਣ ਗਏ ਹਨ। ਮੌਜੂਦਾ ਸਮੇਂ 'ਚ ਦੇਸ਼ 'ਚ ਰਿਕਵਰੀ ਦਰ ਵਧ ਕੇ 98.72 ਫੀਸਦੀ ਹੋ ਗਈ ਹੈ।
India reports 2,568 fresh #COVID19 cases & 4,722 recoveries and 97 deaths in the last 24 hours
— ANI (@ANI) March 15, 2022
Active case: 33,917 (0.08%)
Daily positivity rate: 0.37%
Total recoveries: 4,24,46,171
Death toll: 5,15,974 pic.twitter.com/9SFsWRCQE6
ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਕੁੱਲ 4,722 ਮਰੀਜ਼ ਠੀਕ ਹੋਏ ਹਨ, ਜੋ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਤੋਂ ਦੁੱਗਣੇ ਤੋਂ ਵੀ ਘੱਟ ਹੈ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 24 ਲੱਖ, 46 ਹਜ਼ਾਰ, 171 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ। ਇਸ ਦੌਰਾਨ ਲੋਕਾਂ ਨੂੰ ਵੈਕਸੀਨ ਵੀ ਦਿੱਤੀ ਜਾ ਰਹੀ ਹੈ।
ਮੰਤਰਾਲੇ ਦੇ ਅਨੁਸਾਰ, ਰਾਸ਼ਟਰੀ ਟੀਕਾਕਰਨ ਮੁਹਿੰਮ ਦੇ ਤਹਿਤ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 180.40 ਕਰੋੜ ਵੈਕਸੀਨ ਦੀਆਂ ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਲੋਕਾਂ ਨੂੰ ਵੈਕਸੀਨ ਦੀਆਂ ਕੁੱਲ 19,64,423 ਖੁਰਾਕਾਂ ਦਿੱਤੀਆਂ ਗਈਆਂ ਹਨ।