ਨਵੀਂ ਦਿੱਲੀ: ਭਾਰਤ ਵਿੱਚ ਖ਼ਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਵਿੱਚ ਭਾਰਤ ਅੰਦਰ 77,266 ਨਵੇਂ ਕੇਸ ਸਾਹਮਣੇ ਆਏ ਹਨ। ਉਧਰ 1,057 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹੁਣ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 34 ਲੱਖ ਦੇ ਨੇੜੇ ਪਹੁੰਚ ਗਈ ਹੈ।

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 33 ਲੱਖ 87 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 61,529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ ਵੀ ਵਧ ਕੇ 7 ਲੱਖ 42 ਹਜ਼ਾਰ 23 ਹੋ ਗਈ ਹੈ ਤੇ 25 ਲੱਖ 83 ਹਜ਼ਾਰ 948 ਵਿਅਕਤੀ ਠੀਕ ਹੋਏ ਹਨ।

ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ ਮੌਤਾਂ ਦੀ ਦਰ ਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਡੈੱਥ ਰੇਟ ਘਟ ਕੇ 1.82% ਹੋ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਐਕਟਿਵ ਕੇਸਾਂ ਦੀ ਦਰ ਵੀ ਘੱਟ ਕੇ 21.93% ਰਹਿ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 76.4% ਹੋ ਗਿਆ ਹੈ। ਭਾਰਤ ਵਿਚ ਵਸੂਲੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904