ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਸੰਕਟ ਅਜੇ ਵੀ ਬਰਕਰਾਰ ਹੈ। ਅਜਿਹੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਲਾਗੂ ਹਿਦਾਇਤਾਂ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਦੇਸ਼ਭਰ 'ਚ ਕੋਵਿਡ-19 ਨਾਲ ਜੁੜੇ ਦਿਸ਼ਾ ਨਿਰਦੇਸ਼ ਹੁਣ 31 ਮਾਰਚ ਤਕ ਰਾਗੂ ਰਹਿਣਗੇ। ਇਸ ਸੰਦਰਭ 'ਚ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਸਾਰੇ ਸੂਬਿਆਂ ਨੂੰ ਸਾਵਧਾਨੀ ਵਰਤਣ ਤੇ ਸਖਤ ਨਿਗਰਾਨੀ ਰੱਖਣ ਦੀ ਸਲਾਹ ਦਿੱਤੀ ਹੈ।
ਗ੍ਰਹਿ ਮੰਤਰਾਲੇ ਨੇ ਕਿਹਾ, 'ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਸਬੰਧਤ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਿਦਾਇਤਾਂ ਦੀ ਪਾਲਣਾ ਕਰਦਿਆਂ ਸਾਰੀਆਂ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਗਈ ਹੈ। ਗਵਾਂਢੀ ਦੇਸ਼ਾਂ ਤੋਂ ਵਪਾਰ ਲਈ ਲੋਕਾਂ ਦੇ ਆਉਣ ਜਾਣ ਤੇ ਚੀਜ਼ਾਂ ਦੇ ਆਦਾਨ ਪ੍ਰਦਾਨ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਮੰਤਰਾਲੇ ਨੇ ਇਹ ਵੀ ਕਿਹਾ ਕਿ ਦੇਸ਼ 'ਚ ਐਕਟਿਵ ਕੇਸ ਤੇ ਨਵੇਂ ਮਾਮਲਿਆਂ ਦੀ ਸੰਖਿਆ 'ਚ ਪਿਛਲੇ ਕੁਝ ਮਹੀਨਿਆਂ ਦੇ ਮੁਕਾਬਲੇ ਕਾਫੀ ਗਿਰਾਵਟ ਆਈ ਹੈ। ਪਰ ਫਿਰ ਵੀ ਮਹਾਮਾਰੀ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਸਾਵਧਾਨੀ ਵਰਤਣ ਤੇ ਸਖਤ ਨਿਗਰਾਨੀ ਰੱਖਣ ਦੀ ਲੋੜ ਹੈ।
ਕੀ ਹਨ ਕੋਰੋਨਾ ਗਾਈਡਲਾਈਨਸ
ਕੋਰੋਨਾ ਮਹਾਮਾਰੀ ਤੋਂ ਬਚਾਅ ਲਈ 27 ਜਨਵਰੀ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਨ੍ਹਾਂ ਦੇ ਮੁਤਾਬਕ ਸਿਨੇਮਾ ਹਾਲ ਤੇ ਥੀਏਟਰਾਂ ਨੂੰ ਦਰਸ਼ਕਾਂ ਦੇ ਨਾਲ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਕ ਸੂਬੇ ਤੋਂ ਦੂਜੇ ਸੂਬੇ ਦੇ ਲੋਕਾਂ ਦੀ ਆਵਾਜਾਈ ਤੇ ਵਸਤੂਆਂ ਦੀ ਢੁਆਈ 'ਤੇ ਕੋਈ ਰੋਕ ਨਹੀਂ ਹੈ। ਸਵਿਮਿੰਗ ਪੂਲ ਇਸਤੇਮਾਲ ਕਰਨ ਦੀ ਵੀ ਇਜਾਜ਼ਤ ਦੇ ਦਿੱਤੀ ਗਈ ਹੈ।