ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਹੁਣ ਅਮਰੀਕਾ ਤੇ ਬ੍ਰਾਜ਼ੀਲ ਤੋਂ ਵੀ ਜ਼ਿਆਦਾ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 22 ਲੱਖ ਤੋਂ ਪਾਰ ਪਹੁੰਚ ਚੁੱਕੀ ਹੈ। ਜਿਨ੍ਹਾਂ ਵਿੱਚੋਂ 45,257 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 15 ਲੱਖ 83 ਹਜ਼ਾਰ ਲੋਕ ਇਸ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 53 ਹਜ਼ਾਰ ਮਰੀਜ਼ ਆਏ ਹਨ ਤੇ 871 ਮੌਤਾਂ ਹੋਈਆਂ ਹਨ।
ਦੱਸ ਦਈਏ ਕਿ ਇਹ ਅੰਕੜਾ ਦੁਨੀਆ 'ਚ ਸਭ ਤੋਂ ਜ਼ਿਆਦਾ ਹੈ। ਅਮਰੀਕਾ ਤੇ ਬ੍ਰਾਜ਼ੀਲ 'ਚ 48,810 ਤੇ 21,888 ਮਾਮਲੇ ਸਾਹਮਣੇ ਆਏ, ਜਦਕਿ 537 ਤੇ 721 ਮੌਤਾਂ ਹੋਈਆਂ। ਇਸ ਦੇ ਨਾਲ ਹੀ ਭਾਰਤ 'ਚ ਚਾਰ ਦਿਨ ਬਾਅਦ 60 ਹਜ਼ਾਰ ਤੋਂ ਘੱਟ ਕੋਰੋਨਾਵਾਇਰਸ ਦੇ ਮਾਮਲੇ ਦਰਜ ਕੀਤੇ ਗਏ।
ਉਧਰ, ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਤਕਰੀਬਨ 23 ਲੱਖ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 6 ਲੱਖ 40 ਹਜ਼ਾਰ ਹੈ। ਅੰਕੜਿਆਂ ਮੁਤਾਬਕ ਦੇਸ਼ 'ਚ ਮੌਤ ਦੀ ਦਰ 1.99 ਪ੍ਰਤੀਸ਼ਤ ਰਹਿ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਭਾਰਤ 'ਚ ਕੋਰੋਨਾ ਨੇ ਹੁਣ ਤਕ ਲਈਆਂ 45,000 ਤੋਂ ਵੱਧ ਜਾਨਾਂ, 24 ਘੰਟਿਆਂ 'ਚ 53,000 ਨਵੇਂ ਕੇਸ
ਏਬੀਪੀ ਸਾਂਝਾ
Updated at:
11 Aug 2020 10:39 AM (IST)
ਦੇਸ਼ 'ਚ ਕੋਰੋਨਾਵਾਇਰਸ ਦੀ ਰਫਤਾਰ ਵਿੱਚ ਵਾਧਾ ਹੁੰਦਾ ਵੇਖ ਇੱਕ ਦਿਨ ਵਿੱਚ ਸੱਤ ਲੱਖ ਤੋਂ ਵੱਧ ਟੈਸਟ ਕੀਤੇ ਗਏ। ਹੁਣ ਤਕ ਕੁੱਲ 2.50 ਕਰੋੜ ਟੈਸਟ ਕੀਤੇ ਗਏ ਹਨ। ਮੰਤਰਾਲੇ ਨੇ ਕਿਹਾ ਕਿ ਇੱਕ ਦਿਨ ਵਿੱਚ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਭਾਰਤ ਵਿੱਚ ਰੋਜ਼ਾਨਾ ਛੇ ਲੱਖ ਤੋਂ ਵੱਧ ਸੈਂਪਲਾਂ ਦੀ ਜਾਂਚ ਕੀਤੀ ਜਾ ਰਹੀ ਹੈ।
- - - - - - - - - Advertisement - - - - - - - - -