Parliament Staff Corona Positive: ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ 'ਚ ਸਿਰਫ 8 ਦਿਨ ਬਾਕੀ ਹਨ ਪਰ ਇਸ ਤੋਂ ਪਹਿਲਾਂ ਹੀ ਸੰਸਦ ਭਵਨ ਦੇ 875 ਕਰਮਚਾਰੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਹ ਅੰਕੜਾ 20 ਜਨਵਰੀ ਤਕ ਦਾ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਣਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਤਿੰਨ ਲੱਖ 33 ਹਜ਼ਾਰ 533 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 525 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 17.78 ਪ੍ਰਤੀਸ਼ਤ ਹੈ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਨਾਲੋਂ 4 ਹਜ਼ਾਰ 171 ਘੱਟ ਮਾਮਲੇ ਸਾਹਮਣੇ ਆਏ ਹਨ।


ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 21 ਲੱਖ 87 ਹਜ਼ਾਰ 205 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 89 ਹਜ਼ਾਰ 409 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 59 ਹਜ਼ਾਰ 168 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 65 ਲੱਖ 60 ਹਜ਼ਾਰ 650 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਦੇਸ਼ ਵਿਚ ਲਗਾਤਾਰ ਵੱਧ ਰਹੇ ਮਾਮਲਿਆਂ ਦੀ ਲਪੇਟ ਵਿਚ ਸੰਸਦ ਭਵਨ ਦੇ ਕਰਮਚਾਰੀ ਵੀ ਆ ਗਏ ਹਨ। ਦੱਸ ਦੇਈਏ ਕਿ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸਰਬ ਪਾਰਟੀ ਮੀਟਿੰਗ ਤੋਂ ਬਾਅਦ ਉਸੇ ਦਿਨ ਬਜਟ ਸੈਸ਼ਨ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦਾ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਆਰਥਿਕ ਸਰਵੇਖਣ ਹੋਵੇਗਾ।

ਬਜਟ 2022-23 ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਅੱਧ ਦੌਰਾਨ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ, ਜੋ ਆਮ ਤੌਰ 'ਤੇ ਹਰ ਸਾਲ ਜਨਵਰੀ ਦੇ ਆਖਰੀ ਹਫਤੇ ਸ਼ੁਰੂ ਹੁੰਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ 2.0 ਸਰਕਾਰ ਦਾ ਆਪਣਾ ਚੌਥਾ ਬਜਟ ਪੇਸ਼ ਕਰੇਗੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904