ਕੋਰੋਨਾ ਦੇ ਕਹਿਰ 'ਚ ਮਹਿੰਗੀ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਉਛਾਲ
ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਇੰਡੀਅਨ ਆਇਲ ਦੀ ਵੈਬਸਾਈਟ 'ਤੇ ਉਪਲੱਬਧ ਅੰਕੜਿਆਂ ਮੁਤਬਕ ਬੁੱਧਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 19 ਪੈਸੇ ਵੱਧ ਕੇ 90.74 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 21 ਪੈਸੇ ਵੱਧ ਕੇ 81.12 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।
ਨਵੀਂ ਦਿੱਲੀ: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਇੰਡੀਅਨ ਆਇਲ ਦੀ ਵੈਬਸਾਈਟ 'ਤੇ ਉਪਲੱਬਧ ਅੰਕੜਿਆਂ ਮੁਤਬਕ ਬੁੱਧਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 19 ਪੈਸੇ ਵੱਧ ਕੇ 90.74 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 21 ਪੈਸੇ ਵੱਧ ਕੇ 81.12 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।
ਪੰਜਾਬ 'ਚ 5 ਮਈ ਨੂੰ ਪੈਟਰੋਲ ਦੀ ਕੀਮਤ 92.00 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 83.11 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ। ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ 80.81 ਰੁਪਏ ਪ੍ਰਤੀ ਲੀਟਰ ਤੇ ਪੈਟਰੋਲ 87.31 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 97.12 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 88.19 ਰੁਪਏ ਪ੍ਰਤੀ ਲੀਟਰ 'ਚ ਵਿੱਕ ਰਿਹਾ ਹੈ। ਦੇਸ਼ ਦੇ ਚਾਰ ਮਹਾਂਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਦੇ ਵਿਸ਼ਲੇਸ਼ਣ 'ਚ ਮੁੰਬਈ 'ਚ ਇਨ੍ਹਾਂ ਦੋਵਾਂ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਸਭ ਤੋਂ ਵੱਧ ਹੈ।
ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ 92.70 ਰੁਪਏ ਪ੍ਰਤੀ ਲੀਟਰ ਪਹੁੰਚ ਗਈ, ਜਦਕਿ ਡੀਜ਼ਲ 86.09 ਰੁਪਏ ਰੁਪਏ ਪ੍ਰਤੀ ਲੀਟਰ 'ਚ ਵਿੱਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਇਕ ਲੀਟਰ ਪੈਟਰੋਲ ਦੀ ਕੀਮਤ 90.92 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ। ਡੀਜ਼ਲ ਦੀ ਕੀਮਤ ਵੀ ਵੱਧ ਕੇ 83.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਜੇ ਤੁਸੀਂ ਦਿੱਲੀ ਨਾਲ ਲੱਗਦੇ ਨੋਇਡਾ 'ਚ ਇਕ ਲੀਟਰ ਪੈਟਰੋਲ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਨੂੰ 89.05 ਰੁਪਏ ਦੇਣੇ ਪੈਣਗੇ। ਇਸ ਦੇ ਨਾਲ ਹੀ ਸ਼ਹਿਰ 'ਚ ਇਕ ਲੀਟਰ ਡੀਜ਼ਲ ਦੀ ਕੀਮਤ 81.59 ਰੁਪਏ ਹੈ। ਗੁਰੂਗ੍ਰਾਮ 'ਚ ਇਕ ਲੀਟਰ ਪੈਟਰੋਲ ਦੀ ਕੀਮਤ 88.70 ਰੁਪਏ ਤੇ ਡੀਜ਼ਲ ਦੀ ਕੀਮਤ 81.71 ਰੁਪਏ 'ਤੇ ਪਹੁੰਚ ਗਈ ਹੈ। ਗਾਜ਼ੀਆਬਾਦ 'ਚ ਪੈਟਰੋਲ ਦੀ ਕੀਮਤ 88.90 ਰੁਪਏ ਤੇ ਡੀਜ਼ਲ ਦੀ ਕੀਮਤ 81.40 ਰੁਪਏ 'ਤੇ ਪਹੁੰਚ ਗਈ।
ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਦੀ ਕੀਮਤ 93.03 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ। ਦੂਜੇ ਪਾਸੇ ਡੀਜ਼ਲ ਦਾ ਰੇਟ 86.33 ਰੁਪਏ 'ਤੇ ਚੱਲ ਰਿਹਾ ਹੈ। ਲਖਨਊ 'ਚ ਇਕ ਲੀਟਰ ਪੈਟਰੋਲ 88.97 ਰੁਪਏ ਅਤੇ ਡੀਜ਼ਲ 81.51 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ।