Corona in India: ਕੋਰੋਨਾ ਦਾ ਮੁੜ ਕਹਿਰ! ਕੋਵਿਡ ਮਰੀਜ਼ਾਂ ਦੀ ਗਿਣਤੀ 4,47,33,719 ਤੱਕ ਪਹੁੰਚੀ
Corona in India: ਭਾਰਤ ਵਿੱਚ ਕੋਰੋਨਾ ਮੁੜ ਕਹਿਰ ਮਚਾਉਣ ਲੱਗਾ ਹੈ। ਸਿਰਫ ਇੱਕ ਦਿਨ ਵਿੱਚ ਹੀ ਕੋਰੋਨਾ ਦੇ 4,435 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,33,719 ਹੋ ਗਈ ਹੈ।
Corona in India: ਭਾਰਤ ਵਿੱਚ ਕੋਰੋਨਾ ਮੁੜ ਕਹਿਰ ਮਚਾਉਣ ਲੱਗਾ ਹੈ। ਸਿਰਫ ਇੱਕ ਦਿਨ ਵਿੱਚ ਹੀ ਕੋਰੋਨਾ ਦੇ 4,435 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,33,719 ਹੋ ਗਈ ਹੈ। ਇਹ ਪਿਛਲੇ 163 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ।
ਦੱਸ ਦਈਏ ਕਿ ਪਿਛਲੇ ਸਾਲ 25 ਸਤੰਬਰ ਨੂੰ ਦੇਸ਼ ਵਿੱਚ ਕੋਵਿਡ ਦੇ ਰੋਜ਼ਾਨਾ 4,777 ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,916 ਹੋ ਗਈ ਹੈ।
ਪੰਜਾਬ 'ਚ ਵੀ ਵੱਧਣ ਲੱਗੇ ਕੇਸ
ਪੰਜਾਬ ਵਿੱਚ ਵੀ ਇੱਕ ਵਾਰ ਫਿਰ ਤੋਂ ਕਰੋਨਾ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸੂਬੇ 'ਚ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਦੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਹੁਸ਼ਿਆਰਪੁਰ ਤੇ ਜਲੰਧਰ 'ਚ ਕਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 38 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮੰਗਲਵਾਰ (4 ਅਪ੍ਰੈਲ) ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ ਮਰਨ ਵਾਲੇ 9 ਕੋਰੋਨਾ ਮਰੀਜ਼ਾਂ ਵਿੱਚੋਂ ਦਿੱਲੀ ਤੇ ਪੰਜਾਬ ਵਿੱਚ ਦੋ-ਦੋ ਮੌਤਾਂ, ਜੰਮੂ-ਕਸ਼ਮੀਰ, ਮਹਾਰਾਸ਼ਟਰ ਅਤੇ ਉੱਤਰਾਖੰਡ ਵਿੱਚ ਇੱਕ-ਇੱਕ ਮੌਤ ਹੋਈ ਹੈ।
ਟੀਕਾਕਰਨ ਤੇ ਰਿਕਵਰੀ
ਕੇਂਦਰੀ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,77,204 ਹੋ ਗਈ ਹੈ, ਜਦੋਂਕਿ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਕੋਵਿਡ-19 ਲਈ ਰੋਜ਼ਾਨਾ ਸਕਾਰਾਤਮਕਤਾ ਦਰ ਵਰਤਮਾਨ ਵਿੱਚ 6.1 ਪ੍ਰਤੀਸ਼ਤ ਹੈ, ਜਦੋਂ ਕਿ ਹਫ਼ਤਾਵਾਰ ਸਕਾਰਾਤਮਕਤਾ ਦਰ 2.4 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।