ਨਵੀਂ ਦਿੱਲੀ: ਭਾਰਤੀ ਮੈਡੀਕਲ ਐਸੋਸੀਏਸ਼ਨ (IMA) ਨੇ ਇੱਕ ਹੈਰਾਨ ਕਰਾਨ ਵਾਲਾ ਅੰਕੜਾ ਜਾਰੀ ਕੀਤਾ ਹੈ। IMA ਮੁਤਾਬਕ, ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਹੁਣ ਤੱਕ 269 ਡਾਕਟਰਾਂ ਦੀ ਜਾਨ ਜਾ ਚੁੱਕੀ ਹੈ। IMA ਨੇ ਸਾਰੇ ਸੂਬਿਆਂ ਦਾ ਅੰਕੜਾ ਜਾਰੀ ਕੀਤਾ ਹੈ।
ਪਹਿਲੀ ਕੋਰੋਨਾ ਲਹਿਰ ਦੇ ਮੁਕਾਬਲੇ ਦੂਜੀ ਲਹਿਰ ਵਧੇਰੇ ਵਿੱਚ ਡਾਕਟਰਾਂ ਦੀਆਂ ਮੌਤਾਂ ਦਾ ਅੰਕੜਾ ਘੱਟ ਹੈ। ਦੱਸ ਦੇਈਏ ਕਿ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ 748 ਡਾਕਟਰਾਂ ਦੀ ਜਾਨ ਗਈ ਸੀ। IMA ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਸਭ ਤੋਂ ਵੱਧ ਡਾਕਟਰਾਂ ਦੀ ਜਾਨ ਬਿਹਾਰ ਵਿੱਚ ਗਈ ਹੈ। ਬਿਹਾਰ ਵਿੱਚ ਕੁੱਲ੍ਹ 78 ਡਾਕਟਰਾਂ ਨੇ ਦੂਜੀ ਲਹਿਰ ਦੌਰਾਨ ਦਮ ਤੋੜਿਆ ਹੈ।
ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਦਾ ਨੰਬਰ ਆਉਂਦਾ ਹੈ। ਇੱਥੇ 37 ਡਾਕਟਰਾਂ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਹਾਰ ਮੰਨੀ ਹੈ। ਇਸ ਤੋਂ ਬਾਅਦ ਦਿੱਲੀ ਵਿੱਚ 28 ਡਾਕਟਰਾਂ ਦੀ ਦੂਜੀ ਲਹਿਰ ਦੌਰਾਨ ਮੌਤ ਹੋਈ ਹੈ। ਉੱਥੇ ਹੀ ਆਂਧਰਾ ਪ੍ਰਦੇਸ਼ ਵਿੱਚ 22 ਡਾਕਟਰਾਂ ਨੇ ਜਾਨ ਗੁਆਈ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ, ਜਿੱਥੇ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਹਨ, ਉੱਥੇ 14 ਡਾਕਟਰਾਂ ਦੀ ਦੂਜੀ ਲਹਿਰ ਦੌਰਾਨ ਮੌਤ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ