Corona New Cases In India: ਦੇਸ਼ 'ਚ ਕੋਰੋਨਾ ਇਨਫੈਕਸ਼ਨ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਓਮੀਕ੍ਰੋਨ ਦੀ ਚੇਤਾਵਨੀ ਦੇ ਵਿਚਾਲੇ ਕੋਰੋਨਾ ਕੇਸ ਵਧ ਰਹੇ ਹਨ। ਹਾਲਾਂਕਿ, ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਮਾਮੂਲੀ ਕਮੀ ਆਈ ਹੈ। ਅੱਜ ਕੋਰੋਨਾ ਦੇ 6 ਹਜ਼ਾਰ 987 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 162 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਹਜ਼ਾਰ 766 ਹੋ ਗਈ ਹੈ। ਉੱਥੇ ਹੀ, ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3 ਕਰੋੜ 42 ਲੱਖ 30 ਹਜ਼ਾਰ 354 ਹੋ ਗਈ ਹੈ। ਇਸ ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 79 ਹਜ਼ਾਰ 682 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਸਰਕਾਰ ਵੱਲੋਂ ਟੀਕਾਕਰਨ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਹੁਣ ਤੱਕ 141 ਕਰੋੜ 30 ਲੱਖ ਵੈਕਸੀਨ ਡੋਜ਼ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੀ ਲਾਗ ਦੇ 203 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦੀ ਗਿਣਤੀ 5,72,050 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨਫੈਕਸ਼ਨ ਤੇ ਮੌਤ ਦੇ ਇਹ ਨਵੇਂ ਮਾਮਲੇ ਸ਼ਨੀਵਾਰ ਨੂੰ ਸਾਹਮਣੇ ਆਏ। ਵਾਇਰਸ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11,605 ਹੋ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਠਾਣੇ 'ਚ ਮੌਤ ਦਰ 2.03 ਫੀਸਦੀ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਗੁਆਂਢੀ ਪਾਲਘਰ ਜ਼ਿਲ੍ਹੇ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 1,39,139 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 3,309 ਹੈ।
15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੈਕਸੀਨ ਲਗਾਈ ਜਾਵੇਗੀ
ਦੇਸ਼ 'ਚ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਕਰੀਬ 8 ਕਰੋੜ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ 10 ਜਨਵਰੀ ਤੋਂ ਸਿਹਤ ਕਰਮਚਾਰੀਆਂ ਸਮੇਤ ਲਗਪਗ 3 ਕਰੋੜ ਫ਼ਰੰਟ ਲਾਈਨ ਵਰਕਰਾਂ ਨੂੰ 'Precaution Dose' (ਕੋਰੋਨਾ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਬੂਸਟਰ ਡੋਜ਼) ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ 60+ ਉਮਰ ਵਾਲੇ ਕੋ-ਮੋਰਬੀਡਿਟੀ (ਗੰਭੀਰ ਬਿਮਾਰੀ ਤੋਂ ਪੀੜ੍ਹਤ) ਵਾਲੇ ਨਾਗਰਿਕਾਂ ਨੂੰ ਉਨ੍ਹਾਂ ਦੇ ਡਾਕਟਰ ਦੀ ਸਲਾਹ 'ਤੇ 'Precaution Dose' ਦਾ ਆਪਸ਼ਨ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ ਵੀ 10 ਜਨਵਰੀ ਤੋਂ ਹੋ ਜਾਵੇਗੀ। ਪ੍ਰਧਾਨ ਮੰਤਰੀ ਨੇ ਸ਼ਨੀਵਾਰ ਰਾਤ 9:46 ਵਜੇ ਆਪਣਾ ਸੰਬੋਧਨ ਸ਼ੁਰੂ ਕੀਤਾ ਤੇ ਕਰੀਬ 10 ਵਜੇ ਸਮਾਪਤ ਹੋਇਆ।
ਇਹ ਵੀ ਪੜ੍ਹੋ : ਕੀ ਖੇਤੀ ਕਾਨੂੰਨ 'ਤੇ ਨਵਾਂ ਬਿੱਲ ਲਿਆਏਗੀ ਕੇਂਦਰ ਸਰਕਾਰ? ਸਿਆਸੀ ਭੂਚਾਲ ਮਗਰੋਂ ਖੇਤੀ ਮੰਤਰੀ ਤੋਮਰ ਦਾ 'ਯੂ-ਟਰਨ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin