ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਹੁਣ ਮਰੀਜ਼ਾਂ ਦੀ ਗਿਣਤੀ ਪੰਜ ਲੱਖ ਦੇ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਹੁਣ ਤੱਕ 5 ਲੱਖ 28 ਹਜ਼ਾਰ ਲੋਕ ਕੋਰੋਨਾ ਨਾਲ ਪੀੜਤ ਹਨ। ਇਸ ਵਿੱਚੋਂ 16,095 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਰਿਕਾਰਡ 19,906 ਨਵੇਂ ਕੇਸ ਸਾਹਮਣੇ ਆਏ ਤੇ 410 ਮਰੀਜ਼ਾਂ ਦੀ ਮੌਤ ਹੋ ਗਈ।
ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਭਾਰਤ
ਕੋਰੋਨਾ ਦੀ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ, ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ ਭਾਰਤ ਚੌਥੇ ਨੰਬਰ 'ਤੇ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,596,403), ਬ੍ਰਾਜ਼ੀਲ (1,315,941), ਰੂਸ (627,646) ਵਿੱਚ ਹਨ। ਇਸ ਦੇ ਨਾਲ ਹੀ, ਭਾਰਤ ਵਿਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ਵਿੱਚ ਤੀਜੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਇੱਕ ਦਿਨ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੱਕ ਪਹੁੰਚਣ ਵਿੱਚ 110 ਦਿਨ ਲੱਗੇ ਸਨ ਜਦੋਂਕਿ ਇਹ ਅੰਕੜਾ ਪੰਜ ਲੱਖ ਤੱਕ ਪਹੁੰਚਣ ਵਿੱਚ ਸਿਰਫ਼ 39 ਦਿਨ ਲੱਗੇ। ਇਹ ਲਗਾਤਾਰ ਚੌਥਾ ਦਿਨ ਹੈ ਜੋ ਮਰੀਜ਼ਾਂ ਦੀ ਗਿਣਤੀ ਇਕ ਦਿਨ ਵਿੱਚ 15 ਹਜ਼ਾਰ ਤੋਂ ਵੱਧ ਰਹੀ ਹੈ। ਪਹਿਲੀ ਜੂਨ ਤੋਂ ਲੈ ਕੇ 27 ਜੂਨ ਤੱਕ 3,18,418 ਨਵੇਂ ਕੇਸ ਸਾਹਮਣੇ ਆਏ ਹਨ।
ਭਾਰਤੀ ਮੈਡੀਕਲ ਖੋਜ ਕੌਂਸਲ ਅਨੁਸਾਰ 26 ਜੂਨ ਤੱਕ ਕੁੱਲ 79,96,707 ਸੈਂਪਲ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ ਇਕ ਦਿਨ ’ਚ ਸਭ ਤੋਂ ਵੱਧ 2,20,479 ਸੈਂਪਲ ਇਕੱਲੇ ਸ਼ੁੱਕਰਵਾਰ ਨੂੰ ਟੈਸਟ ਕੀਤੇ ਗਏ।
ਭਾਰਤ 'ਚ ਕੋਰੋਨਾ ਤੋੜ ਰਿਹਾ ਰਿਕਾਰਡ, 24 ਘੰਟਿਆਂ 'ਚ 20,000 ਕੇਸ
ਏਬੀਪੀ ਸਾਂਝਾ
Updated at:
28 Jun 2020 11:44 AM (IST)
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਹੁਣ ਮਰੀਜ਼ਾਂ ਦੀ ਗਿਣਤੀ ਪੰਜ ਲੱਖ ਦੇ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਹੁਣ ਤੱਕ 5 ਲੱਖ 28 ਹਜ਼ਾਰ ਲੋਕ ਕੋਰੋਨਾ ਨਾਲ ਪੀੜਤ ਹਨ। ਇਸ ਵਿੱਚੋਂ 16,095 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਰਿਕਾਰਡ 19,906 ਨਵੇਂ ਕੇਸ ਸਾਹਮਣੇ ਆਏ ਤੇ 410 ਮਰੀਜ਼ਾਂ ਦੀ ਮੌਤ ਹੋ ਗਈ।
- - - - - - - - - Advertisement - - - - - - - - -