Covid-19 Pandemic : ਇਨ੍ਹੀਂ ਦਿਨੀਂ ਦੇਸ਼ 'ਚ ਕੋਵਿਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਹਰ ਰਾਜ ਵਿਚ ਕੋਵਿਡ ਦੇ ਵਧਦੇ ਮਾਮਲਿਆਂ ਕਾਰਨ ਵੱਖ-ਵੱਖ ਰਾਜਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦੇਸ਼ ਵਿਚ ਕਰੀਬ 32 ਹਫ਼ਤਿਆਂ ਬਾਅਦ ਇਕ ਦਿਨ ਵਿਚ ਕੋਵਿਡ ਦੇ ਡੇਢ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਕੋਵਿਡ ਦੇ ਐਕਟਿਵ ਕੇਸ ਵੱਧ ਕੇ ਛੇ ਲੱਖ ਦੇ ਕਰੀਬ ਹੋ ਗਏ ਹਨ ਜੋ ਕਿ 197 ਦਿਨਾਂ ਵਿਚ ਐਕਟਿਵ ਕੇਸਾਂ ਦੀ ਸਭ ਤੋਂ ਵੱਧ ਸੰਖਿਆ ਹੈ।


ਮੁੰਬਈ ਵਿਚ ਕੋਵਿਡ ਕੇਸ


ਐਕਟਿਵ ਕੇਸਾਂ ਵਿਚ 1,18,442 ਦਾ ਵਾਧਾ ਹੋਇਆ ਹੈ ਤੇ ਇਨ੍ਹਾਂ ਦੀ ਗਿਣਤੀ ਵੱਧ ਕੇ 5,90,611 ਹੋ ਗਈ ਹੈ ਜੋ ਕੁੱਲ ਕੇਸਾਂ ਦਾ 1.66 ਪ੍ਰਤੀਸ਼ਤ ਹੈ। ਰੋਜ਼ਾਨਾ ਇਨਫੈਕਸ਼ਨ ਦਰ 10.21 ਫੀਸਦੀ ਅਤੇ ਹਫਤਾਵਾਰੀ ਇਨਫੈਕਸ਼ਨ ਦਰ 6.77 ਫੀਸਦੀ ਹੋ ਗਈ ਹੈ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 44,388 ਨਵੇਂ ਮਾਮਲੇ ਸਾਹਮਣੇ ਆਏ ਹਨ।


ਇਸ ਦੌਰਾਨ 15,351 ਲੋਕ ਇਸ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਕੋਰੋਨਾ ਕਾਰਨ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 2 ਲੱਖ 2 ਹਜ਼ਾਰ 259 (2,02,259) ਹੋ ਗਏ ਹਨ। ਸੂਬੇ ਵਿਚ ਓਮੀਕਰੋਨ ਦੇ 207 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸੂਬੇ ਵਿਚ ਹੁਣ ਤਕ ਓਮੀਕਰੋਨ ਦੇ ਕੁੱਲ 1216 ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ, ਐਤਵਾਰ ਨੂੰ ਮੁੰਬਈ ਵਿਚ ਕੋਰੋਨਾ ਦੇ 19474 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੱਤ ਮੌਤਾਂ ਹੋਈਆਂ ਹਨ।


ਦਿੱਲੀ ਵਿਚ ਕੋਵਿਡ ਮਾਮਲਾ


ਸ਼ਨੀਵਾਰ ਨੂੰ ਦਿੱਲੀ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 20,181 ਨਵੇਂ ਮਾਮਲੇ ਸਾਹਮਣੇ ਆਏ ਤੇ ਸੱਤ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ ਇਨਫੈਕਸ਼ਨ ਦੀ ਦਰ ਵਧ ਕੇ 19.60 ਫੀਸਦੀ ਹੋ ਗਈ ਹੈ।


ਦੂਜੇ ਰਾਜਾਂ ਵਿਚ ਕੋਵਿਡ ਦੇ ਕੇਸ


ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ ਕਰਨਾਟਕ ਵਿੱਚ 12,000, ਕੇਰਲ ਵਿਚ 6,238 ਅਤੇ ਹਿਮਾਚਲ ਪ੍ਰਦੇਸ਼ ਵਿਚ 500 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ, ਸਿਹਤ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਵਿਚ ਓਮੀਕਰੋਨ ਦੇ 552 ਨਵੇਂ ਕੇਸ ਦਰਜ ਕੀਤੇ ਗਏ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904