ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਸੋਨੀਆ ਗਾਂਧੀ ਕਾਂਗਰਸ ਦੀਆਂ ਬੈਠਕਾਂ 'ਚ ਸ਼ਾਮਲ ਹੋਏ ਸੀ। ਮੀਟਿੰਗਾਂ 'ਚ ਸ਼ਾਮਲ ਹੋਣ ਵਾਲੇ ਕਈ ਹੋਰ ਨੇਤਾ ਵੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ।