ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਦੀ ਮੁੜ ਦਹਿਸ਼ਤ ਛਾ ਗਈ ਹੈ। ਭਾਰਤ ਸਰਕਾਰ ਨੇ ਵੀ ਕੋਵਿਡ-19 ਦੀ ਨਵੇ ਸਰੂਪ ਤੋਂ ਪੈਦਾ ਹੋਏ ਖਤਰੇ ਨੂੰ ਦੇਖਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨੂੰ ਚੌਕਸ ਕਰਦਿਆਂ ਕੰਟੇਨਮੈਂਟ ਜ਼ੋਨਾਂ, ਸਰਗਰਮ ਨਿਗਰਾਨੀ, ਟੈਸਟਿੰਗ, ਹੌਟ ਸਪੌਟ ਦੀ ਨਿਗਰਾਨੀ, ਟੀਕਾਕਰਨ ਵਧਾਉਣ ਤੇ ਸਿਹਤ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਦੇਣ ਲਈ ਕਿਹਾ ਹੈ।
ਉਧਰ, ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 8,309 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਹਾਮਾਰੀ ਕਾਰਨ 236 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਰਾਜਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਉਤਰਾਖੰਡ ਵਿੱਚ ਅੱਜ ਤੋਂ ਆਉਣ ਵਾਲੇ ਸੈਲਾਨੀਆਂ ਲਈ ਆਰਟੀ-ਪੀਸੀਆਰ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ।
ਸੱਜਰੇ ਦਿਸ਼ਾ-ਨਿਰਦੇਸ਼ਾਂ ਵਿੱਚ ਸਿਹਤ ਮੰਤਰਾਲੇ ਨੇ ਕੌਮਾਂਤਰੀ ਯਾਤਰੀਆਂ ਲਈ ਪਿਛਲੇ 14 ਦਿਨਾਂ ਦੀ ਯਾਤਰਾ ਹਿਸਟਰੀ ਸਾਂਝੀ ਕਰਨੀ ਲਾਜ਼ਮੀ ਕਰ ਦਿੱਤੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਨਵੀਆਂ ਸੇਧਾਂ ਮੁਤਾਬਕ ਯੂਕੇ, ਦੱਖਣੀ ਅਫ਼ਰੀਕਾ, ਹਾਂਗ ਕਾਂਗ ਤੇ ਹੋਰਨਾਂ ਜੋਖ਼ਮ ਵਾਲੇ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਨਲਾਈਨ ਏਅਰ ਸੁਵਿਧਾ ਪੋਰਟਲ ’ਤੇ ਫਾਰਮ ਭਰ ਕੇ ਪਿਛਲੇ 14 ਦਿਨਾਂ ਦੀ ਯਾਤਰਾ ਹਿਸਟਰੀ ਵਿਖਾਉਣੀ ਹੋਵੇਗੀ। ਯਾਤਰਾ ਤੋਂ ਪਹਿਲਾਂ 72 ਘੰਟੇ ਪੁਰਾਣੀ ਆਰਸੀ-ਪੀਸੀਆਰ ਨੈਗੇਟਿਵ ਰਿਪੋਰਟ ਵੀ ਨਾਲ ਟੈਗ ਕਰਨੀ ਹੋਵੇਗੀ।
ਉਧਰ, ਰਾਜਾਂ ਤੇ ਯੂਟੀਜ਼ ਨੂੰ ਮਾਪਦੰਡਾਂ ਦੀ ਸੂਚੀ ਜਾਰੀ ਕਰਦਿਆਂ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਕੌਮਾਂਤਰੀ ਮੁਸਾਫ਼ਰਾਂ ਦੀ ਨਿਗਰਾਨੀ, ਸੈਂਪਲ ਇਕੱਠੇ ਕਰਨ ਤੇ ਇਸ ਫਿਕਰਮੰਦੀ ਵਾਲੇ ਵਾਇਰਸ ਨਾਲ ਨਜਿੱਠਣ ਲਈ ਪ੍ਰਭਾਵੀ ਪਹੁੰਚ ਨੂੰ ਸਖਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਕਾਂ ’ਚ ਵਾਇਰਸ ਦੀ ਇਹ ਨਵੀਂ ਕਿਸਮ ਮਿਲੀ ਹੈ, ਸਰਕਾਰ ਨੇ ਉਨ੍ਹਾਂ ਮੁਲਕਾਂ ਨੂੰ ਪਹਿਲਾਂ ਹੀ ‘ਜੋਖਮ’ ਵਾਲੇ ਵਰਗ ’ਚ ਸ਼ਾਮਲ ਕਰ ਦਿੱਤਾ ਹੈ ਤੇ ਉਨ੍ਹਾਂ ਮੁਲਕਾਂ ਤੋਂ ਭਾਰਤ ਆਉਣ ਵਾਲੇ ਕੌਮਾਂਤਰੀ ਮੁਸਾਫ਼ਰਾਂ ਲਈ ਵਾਧੂ ਮਾਪਦੰਡ ਲਾਗੂ ਕੀਤੇ ਜਾ ਰਹੇ ਹਨ।