ਭਾਰਤ 'ਤੇ ਕੋਰੋਨਾ ਦਾ ਸਾਇਆ: ਇਕ ਦਿਨ 'ਚ 83,883 ਨਵੇਂ ਕੇਸ, 1000 ਤੋਂ ਵੱਧ ਮੌਤਾਂ
ਤਾਜ਼ਾ ਅੰਕੜਿਆਂ ਤੋਂ ਬਾਅਦ (Corona virus) ਕੋਰੋਨਾ ਮਰੀਜ਼ਾਂ ਦੀ ਸੰਖਿਆ 38 ਲੱਖ, 53 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚ 67, 376 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ 8 ਲੱਖ, 15 ਹਜ਼ਾਰ ਹੋ ਗਈ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੁਨੀਆਂ ਦੇ ਸਭ ਦੇਸ਼ਾਂ ਨਾਲੋਂ ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 83,883 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 1043 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਕੁੱਲ ਕੋਰੋਨਾ ਕੇਸਾਂ ਦਾ ਅੰਕੜਾ 38 ਲੱਖ ਤੋਂ ਪਾਰ ਪਹੁੰਚ ਗਿਆ ਹੈ।
Single-day spike of 83,883 new positive cases & 1,043 deaths reported in India, in the last 24 hours.#COVID19 case tally in the country stands at 38,53,407 including 8,15,538 active cases, 29,70,493 cured/discharged/migrated & 67,376 deaths: Ministry of Health & Family Welfare pic.twitter.com/J4rOeHJVx8
— ANI (@ANI) September 3, 2020
ਤਾਜ਼ਾ ਅੰਕੜਿਆਂ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਸੰਖਿਆ 38 ਲੱਖ, 53 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚ 67, 376 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ 8 ਲੱਖ, 15 ਹਜ਼ਾਰ ਹੋ ਗਈ ਅਤੇ 29 ਲੱਖ, 70 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਭਾਰਤ 'ਚ PUBG ਬੈਨ: ਮਾਪੇ ਖੁਸ਼ ਤੇ ਨੌਜਵਾਨ ਹੈਰਾਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ