ਨਵੀਂ ਦਿੱਲੀ: ਕੋਰੋਨਾ ਵਾਇਰਸ ਦੁਨੀਆਂ ਦੇ ਸਭ ਦੇਸ਼ਾਂ ਨਾਲੋਂ ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 83,883 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 1043 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਕੁੱਲ ਕੋਰੋਨਾ ਕੇਸਾਂ ਦਾ ਅੰਕੜਾ 38 ਲੱਖ ਤੋਂ ਪਾਰ ਪਹੁੰਚ ਗਿਆ ਹੈ।





ਤਾਜ਼ਾ ਅੰਕੜਿਆਂ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਸੰਖਿਆ 38 ਲੱਖ, 53 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚ 67, 376 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ 8 ਲੱਖ, 15 ਹਜ਼ਾਰ ਹੋ ਗਈ ਅਤੇ 29 ਲੱਖ, 70 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।


ਭਾਰਤ 'ਚ PUBG ਬੈਨ: ਮਾਪੇ ਖੁਸ਼ ਤੇ ਨੌਜਵਾਨ ਹੈਰਾਨ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ