ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 2924 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ ਸੂਬੇ 'ਚ 62 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਸੂਬੇ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਮੰਗਲਵਾਰ ਨੂੰ ਦਿੱਤੇ ਆਪਣੇ ਬਿਆਨ 'ਚ ਡਾ. ਹਰਸ਼ਵਰਧਨ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ ਦੇ ਕੁੱਲ ਕੇਸਾਂ ਚੋਂ 80 ਪ੍ਰਤੀਸ਼ਤ ਯੂਕੇ ਰੂਪ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਤਾਜ਼ਾ ਤਬਦੀਲੀ ਵਿੱਚ ਵਾਧੇ ਪਿੱਛੇ ਕਾਰਨ ਵਿਆਹ, ਸਥਾਨਕ ਬਾਡੀ ਚੋਣਾਂ ਤੇ ਕਿਸਾਨਾ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਹੈ।
ਦੂਜੇ ਪਾਸੇ ਸਿਹਤ ਮੰਤਰੀ ਨੇ ਮਾਮਲਿਆਂ ਦੀ ਗੰਭੀਰਤਾ ਦਾ ਮੁਆਇਨਾ ਕਰਦਿਆਂ 11 ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਆਪਣੀ ਮੁਲਾਕਾਤ ਦੌਰਾਨ ਕੋਵਿਡ-19 ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ।
ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਕਰਕੇ 62 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 2924 ਨਵੇਂ ਕੇਸ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹੋਏ 29 ਸੰਕਰਮਿਤ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਦਾ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ’ਤੇ ਖੇਤੀਬਾੜੀ ਕਾਨੂੰਨ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਨੇ ਛੱਤੀਸਗੜ੍ਹ ਦੀ ਕੋਵਿਡ-19 ਸਥਿਤੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਇਸ ਨੂੰ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ 10 ਗੁਣਾ ਵਾਧੇ ਨਾਲ ਸਭ ਤੋਂ ਪ੍ਰਭਾਵਿਤ ਰਾਜ ਦੱਸਿਆ।
ਇਹ ਵੀ ਪੜ੍ਹੋ: RBI Credit Policy: ਵਿਆਜ ਦਰਾਂ 'ਚ ਕੋਈ ਤਬਦੀਦੀ ਨਹੀਂ, RBI ਨੂੰ 10.5% ਜੀਡੀਪੀ ਗ੍ਰੋਥ ਦੀ ਆਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904