Corona Update : ਅੱਜ ਵੀ ਕੋਰੋਨਾ ਦੇ ਮਾਮਲਿਆਂ 'ਚ ਭਾਰਤ ਲਈ ਰਾਹਤ ਦੀ ਖਬਰ ਹੈ। ਹੌਲੀ-ਹੌਲੀ ਦੇਸ਼ 'ਚ ਕੋਰੋਨਾ ਖਤਮ ਹੋਣ ਦੀ ਕਗਾਰ 'ਤੇ ਪਹੁੰਚ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਕੋਰੋਨਾ ਦੇ ਗ੍ਰਾਫ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦੇਸ਼ ਵਿੱਚ ਕੋਰੋਨਾ ਦੇ 300 ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਦੌਰਾਨ ਦੋ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।


 

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਹੋ ਰਹੀ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 291 ਨਵੇਂ ਮਾਮਲੇ ਸਾਹਮਣੇ ਆਏ ਹਨ , ਜਦਕਿ 2 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 343 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਜਦਕਿ 4 ਲੋਕਾਂ ਦੀ ਮੌਤ ਹੋ ਗਈ ਸੀ। ਕੱਲ੍ਹ ਦੇ ਮੁਕਾਬਲੇ ਅੱਜ ਕਰੀਬ 52 ਘੱਟ ਕੇਸ ਆਏ ਹਨ।


ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 291 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 2 ਲੋਕਾਂ ਦੀ ਮੌਤ ਹੋ ਗਈ ਹੈ। ਦੋਵੇਂ ਮੌਤਾਂ ਕੇਰਲ ਵਿੱਚ ਹੋਈਆਂ ਹਨ। ਇਸ ਦੌਰਾਨ 431 ਲੋਕ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 5 ਹਜ਼ਾਰ 123 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਿੱਚ 140 ਦੀ ਕਮੀ ਦਰਜ ਕੀਤੀ ਗਈ ਹੈ।

ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 71 ਹਜ਼ਾਰ 853 ਹੋ ਗਈ ਹੈ। ਜਦਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 41 ਲੱਖ 36 ਹਜ਼ਾਰ 118 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 30 ਹਜ਼ਾਰ 614 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।