ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦਾ ਬੰਬ ਫਟਿਆ ਹੈ। ਪਿਛਲੇ 24 ਘੰਟਿਆਂ ਵਿੱਚ ਪਹਿਲੀ ਵਾਰ 55 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 779 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੇਸ਼ ਵਿੱਚ ਹੁਣ ਪੀੜਤਾਂ ਦੀ ਗਿਣਤੀ 16 ਲੱਖ ਨੂੰ ਪਾਰ ਕਰ ਗਈ ਹੈ, ਜਦੋਂਕਿ 35 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪੀੜਤ ਲੋਕਾਂ ਦੀ ਕੁੱਲ ਗਿਣਤੀ 16 ਲੱਖ 38 ਹਜ਼ਾਰ 871 ਹੋ ਗਈ ਹੈ। ਇੱਥੇ ਪੰਜ ਲੱਖ 45 ਹਜ਼ਾਰ 318 ਐਕਟਿਵ ਕੇਸ ਹਨ, ਜਦੋਂਕਿ ਇੱਕ ਲੱਖ 57 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 35 ਹਜ਼ਾਰ 747 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਦੱਸ ਦਈਏ ਕਿ ਕੋਰੋਨਾ ਪੀੜਤਾਂ ਦੀ ਗਿਣਤੀ ਮੁਤਾਬਕ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸੰਯੁਕਤ ਰਾਜ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਸੰਕਰਮਿਤ ਮਾਮਲਿਆਂ ਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਬਿਹਤਰ ਹੈ।

ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਦੇ ਟੌਪ 5 ਸੂਬੇ:

ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ ਚਾਰ ਲੱਖ ਤੋਂ ਵੱਧ ਸਰਗਰਮ ਮਾਮਲੇ ਹਨ। ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ ਵਿੱਚ ਹਨ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਕਰਨਾਟਕ, ਚੌਥੇ ਨੰਬਰ 'ਤੇ ਆਂਧਰਾ ਪ੍ਰਦੇਸ਼ ਤੇ ਪੰਜਵੇਂ ਨੰਬਰ 'ਤੇ ਦਿੱਲੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904