ਪੜਚੋਲ ਕਰੋ
Advertisement
ਭਾਰਤ 'ਤੇ ਕੋਰੋਨਾ ਦਾ ਖਤਰਾ ਬਰਕਰਾਰ, ਇੱਕ ਦਿਨ 'ਚ ਲੱਖ ਦੇ ਕਰੀਬ ਨਵੇਂ ਕੇਸ, 1100 ਤੋਂ ਵੱਧ ਮੌਤਾਂ
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆ 51 ਲੱਖ, 18 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 83,198 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਭਾਰਤ 'ਚ ਹੀ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 97,894 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੌਰਾਨ 1,132 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਪਿਛਲੇ 24 ਘੰਟੇ ਦੌਰਾਨ ਭਾਰਤ 'ਚ 82,961 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆ 51 ਲੱਖ, 18 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 83,198 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਐਕਟਿਵ ਕੇਸ 10 ਲੱਖ, 9 ਹਜ਼ਾਰ ਹਨ ਅਤੇ 40 ਲੱਖ, 25 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਚਾਰ ਗੁਣਾ ਵੱਧ ਹੈ।]
ਰਾਹਤ ਦੀ ਗੱਲ ਹੈ ਕਿ ਮੌਤ ਦਰ ਤੇ ਐਕਟਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ 1.64 ਫੀਸਦ ਹੋ ਗਈ ਹੈ। ਐਕਟਵ ਕੇਸਾਂ ਦੀ ਦਰ ਘਟ ਕੇ 21 ਫੀਸਦ ਹੋ ਗਈ ਹੈ।
Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement