ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਭਾਰਤ 'ਚ ਹੀ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 97,894 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੌਰਾਨ 1,132 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਪਿਛਲੇ 24 ਘੰਟੇ ਦੌਰਾਨ ਭਾਰਤ 'ਚ 82,961 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।


ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆ 51 ਲੱਖ, 18 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 83,198 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਐਕਟਿਵ ਕੇਸ 10 ਲੱਖ, 9 ਹਜ਼ਾਰ ਹਨ ਅਤੇ 40 ਲੱਖ, 25 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਚਾਰ ਗੁਣਾ ਵੱਧ ਹੈ।]


ਰਾਹਤ ਦੀ ਗੱਲ ਹੈ ਕਿ ਮੌਤ ਦਰ ਤੇ ਐਕਟਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ 1.64 ਫੀਸਦ ਹੋ ਗਈ ਹੈ। ਐਕਟਵ ਕੇਸਾਂ ਦੀ ਦਰ ਘਟ ਕੇ 21 ਫੀਸਦ ਹੋ ਗਈ ਹੈ।





Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ