ਨਵੀਂ ਦਿੱਲੀ: ਦੇਸ਼ 'ਚ ਅੱਜ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਸਭ ਤੋਂ ਵੱਡਾ ਉਛਾਲ ਆਇਆ ਹੈ। ਇੱਕ ਦਿਨ 'ਚ 75 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਮਾਮਲੇ ਵਧੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 75,760 ਨਵੇਂ ਮਰੀਜ਼ ਆਏ ਤੇ 1,023 ਲੋਕਾਂ ਦੀ ਮੌਤ ਹੋ ਗਈ।
ਇਸ ਤੋਂ ਪਹਿਲਾਂ 22 ਅਗਸਤ ਨੂੰ ਰਿਕਾਰਡ 69,878 ਕੋਰੋਨਾ ਮਾਮਲੇ ਦਰਜ ਕੀਤੇ ਗਏ। ਦੇਸ਼ 'ਚ ਹੁਣ ਕੋਰੋਨਾ ਮਾਮਲਿਆਂ ਦਾ ਅੰਕੜਾ 33 ਲੱਖ, 10 ਹਜ਼ਾਰ ਹੋ ਗਿਆ ਹੈ। ਇਨ੍ਹਾਂ 'ਚੋਂ 60,472 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਐਕਟਿਵ ਕੇਸਾਂ ਦੀ ਸੰਖਿਆ 7 ਲੱਖ, 25 ਹਜ਼ਾਰ ਹੋ ਗਈ ਤੇ 25 ਲੱਖ, 23 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਠੀਕ ਹੋਏ ਲੋਕਾਂ ਦੀ ਗਿਣਤੀ ਤਿੰਨ ਗੁਣਾ ਹੈ।
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ 30 ਵਿਧਾਇਕ ਕੋਰੋਨਾ ਪੌਜ਼ੇਟਿਵ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ