ਕੋਰੋਨਾ ਵਾਇਰਸ: ਭਾਰਤ 'ਚ ਕੋਰੋਨਾ ਦਾ ਸਿਖਰ, ਇੱਕੋ ਦਿਨ 97,000 ਦੇ ਕਰੀਬ ਨਵੇਂ ਕੇਸ, 1200 ਤੋਂ ਜ਼ਿਆਦਾ ਮੌਤਾਂ
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 45 ਲੱਖ, 62 ਹਜ਼ਾਰ, 415 ਹੋ ਗਈ ਹੈ। ਇਨ੍ਹਾਂ 'ਚੋਂ 76,271 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 9 ਲੱਖ, 43 ਹਜ਼ਾਰ, 80 ਹੋ ਗਈ ਹੈ। ਜਦਕਿ 35 ਲੱਖ, 42 ਹਜ਼ਾਰ, 663 ਲੋਕ ਠੀਕ ਹੋ ਚੁੱਕੇ ਹਨ।

ਨਵੀਂ ਦਿੱਲੀ: ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਵਾਇਰਸ ਦੇ ਕੇਸ ਭਾਰਤ 'ਚ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 96 ਹਜ਼ਾਰ, 551 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 1209 ਲੋਕਾਂ ਦੀ ਮੌਤ ਹੋਈ ਹੈ। ਦੇਸ਼ 'ਚ ਦੋ ਸਤੰਬਰ ਤੋਂ ਰੋਜ਼ਾਨਾ ਇੱਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਰਹੀ ਹੈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 45 ਲੱਖ, 62 ਹਜ਼ਾਰ, 415 ਹੋ ਗਈ ਹੈ। ਇਨ੍ਹਾਂ 'ਚੋਂ 76,271 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 9 ਲੱਖ, 43 ਹਜ਼ਾਰ, 80 ਹੋ ਗਈ ਹੈ। ਜਦਕਿ 35 ਲੱਖ, 42 ਹਜ਼ਾਰ, 663 ਲੋਕ ਠੀਕ ਹੋ ਚੁੱਕੇ ਹਨ।
ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਠੀਕ ਹੋ ਚੁੱਕੇ ਲੋਕਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਹੈ। ਦੇਸ਼ ਚ ਕੁੱਲ ਕੋਰੋਨਾ ਮਰੀਜ਼ਾਂ 'ਚੋਂ 74 ਫੀਸਦ ਮਰੀਜ਼ ਸਿਰਫ 9 ਸੂਬਿਆਂ 'ਚੋਂ ਹਨ।
Corona virus: ਖਤਰਾ ਬਰਕਰਾਰ! ਦੁਨੀਆਂ ਭਰ 'ਚ ਇਕ ਦਿਨ 'ਚ ਤਿੰਨ ਲੱਖ ਤੋਂ ਜ਼ਿਆਦਾ ਕੇਸ ਦਰਜ, ਛੇ ਹਜ਼ਾਰ ਦੇ ਕਰੀਬ ਮੌਤਾਂ ਅਮਰੀਕਾ-ਬ੍ਰਾਜ਼ੀਲ 'ਚ ਕੋਰੋਨਾ ਕੇਸਾਂ ਦੀ ਰਫਤਾਰ ਘਟੀ, ਭਾਰਤ 'ਚ ਤੇਜ਼ੀ ਨਾਲ ਵਧ ਰਹੇ ਮਾਮਲੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡCheck out below Health Tools-
Calculate Your Body Mass Index ( BMI )