ਭਾਰਤ 'ਚ 24 ਘੰਟਿਆਂ 'ਚ 76 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਕੇਸ, 1000 ਤੋਂ ਜ਼ਿਆਦਾ ਮੌਤਾਂ
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆਂ 34 ਲੱਖ, 63 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 62,550 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਸੰਖਿਆਂ 35 ਲੱਖ ਦੇ ਕਰੀਬ ਪਹੁੰਚ ਗਈ। 62 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 76,472 ਨਵੇਂ ਮਾਮਲੇ ਸਾਹਮਣੇ ਆਏ ਅਤੇ 1,021 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆਂ 34 ਲੱਖ, 63 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 62,550 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ 7 ਲੱਖ, 52 ਹਜ਼ਾਰ ਹੈ ਅਤੇ 26 ਲੱਖ, 48 ਹਜ਼ਾਰ ਲੋਕ ਠੀਕ ਚੁੱਕੇ ਹਨ। ਇਕ ਦਿਨ ਪਹਿਲਾਂ ਦੇਸ਼ 'ਚ ਰਿਕਾਰਡ 77,266 ਨਵੇਂ ਮਾਮਲੇ ਦਰਜ ਕੀਤੇ ਗਏ ਸਨ।
ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ 'ਚ ਗਿਰਾਵਟ ਆਉਣ ਮਗਰੋਂ 1.81% ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਦੀ ਦਰ ਵੀ ਘਟ ਕੇ 22 ਫੀਸਦ ਹੋ ਗਈ। ਇਸ ਦੇ ਨਾਲ ਹੀ ਰਿਕਵਰੀ ਰੇਟ ਯਾਨੀ ਠੀਕ ਹੋਣ ਦੀ ਦਰ 76% ਹੋ ਗਈ। ਭਾਰਤ 'ਚ ਰਿਕਵਰੀ ਰੇਟ ਲਗਾਤਾਰ ਵਧ ਰਿਹਾ ਹੈ।
ਅਗਸਤ 'ਚ 1976 ਤੋਂ ਬਾਅਦ ਹੋਈ ਸਭ ਤੋਂ ਜ਼ਿਆਦਾ ਬਾਰਸ਼, ਟੁੱਟਿਆ 44 ਸਾਲ ਦਾ ਰਿਕਾਰਡ
ਅੰਕੜਿਆਂ ਮੁਤਾਬਕ ਭਾਰਤ 'ਚ ਮਹਾਰਾਸ਼ਟਰ ਸੂਬੇ 'ਚ ਸਭ ਤੋਂ ਵੱਧ ਕੋਰੋਨਾ ਕੇਸ ਹਨ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਦਿੱਲੀ, ਚੌਥੇ ਨੰਬਰ 'ਤੇ ਗੁਜਰਾਤ ਅਤੇ ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ।
ਅੱਜ ਹੈ 'ਰਾਸ਼ਟਰੀ ਖੇਡ ਦਿਵਸ', ਜਾਣੋ ਕਿਉਂ ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਇਹ ਦਿਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ