ਨਵੀਂ ਦਿੱਲੀ: ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ 18-44 ਦੀ ਉਮਰ ਦੇ 53.5 ਪ੍ਰਤੀਸ਼ਤ ਲੋਕਾਂ ਨੂੰ ਕੋਵਿਡ-19 ਦੇ ਵਿਰੁੱਧ ਟੀਕਾ ਲਗਾਇਆ ਗਿਆ ਹੈ। ਮੰਤਰਾਲੇ ਮੁਤਾਬਕ, ਇਸ ਉਮਰ ਸਮੂਹ ਦੇ 34,66,84,035 ਲੋਕਾਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ, ਜਦੋਂ ਕਿ 7,34,36,483 ਲੋਕਾਂ ਨੂੰ ਦੋਵੇਂ ਡੋਜ਼ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ 45-59 ਸਾਲ ਦੀ ਉਮਰ ਦੇ ਸਮੂਹ 'ਚ 28.3 ਪ੍ਰਤੀਸ਼ਤ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ, ਜਿਸ 'ਚ ਇੱਕ ਖੁਰਾਕ ਵਾਲੇ 15,59,65,608 ਲੋਕ ਅਤੇ ਦੋਵੇਂ ਖੁਰਾਕਾਂ ਵਾਲੇ 7,35,71,780 ਲੋਕ ਸ਼ਾਮਲ ਹਨ।


ਇਸੇ ਤਰ੍ਹਾਂ, ਸੀਨੀਅਰ ਨਾਗਰਿਕ ਉਮਰ ਸਮੂਹ ਦੇ 9,94,61,207 ਲੋਕਾਂ ਯਾਨੀ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕੇ ਦੀ ਇੱਕ ਖੁਰਾਕ ਮਿਲੀ ਹੈ ਜਦੋਂ ਕਿ 5,46,03,690 ਲੋਕਾਂ ਨੂੰ ਦੋ ਵਾਰ ਟੀਕਾ ਲਗਾਇਆ ਗਿਆ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ 'ਚ ਹੁਣ ਤੱਕ 85,60,81,527 ਲੋਕਾਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 68,42,786 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ।


ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ -19 ਦੇ 28,336 ਨਵੇਂ ਮਾਮਲੇ ਅਤੇ 260 ਮੌਤਾਂ ਦਰਜ ਕੀਤੀਆਂ ਗਈਆਂ। ਰਿਪੋਰਟ ਕੀਤੇ ਗਏ ਨਵੇਂ ਮਾਮਲੇ ਸ਼ਨੀਵਾਰ ਨੂੰ ਸਾਹਮਣੇ ਆਏ ਮਾਮਲਿਆਂ ਨਾਲੋਂ ਥੋੜ੍ਹੇ ਘੱਟ ਸੀ। ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵਧ ਕੇ 4,46,918 ਹੋ ਗਈ ਹੈ।


ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ 26,032 ਲੋਕ ਠੀਕ ਹੋਏ ਹਨ


ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਮਹਾਮਾਰੀ ਨੂੰ ਹਰਾਉਣ ਤੋਂ ਬਾਅਦ 26,032 ਲੋਕ ਠੀਕ ਵੀ ਹੋਏ ਹਨ, ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 3,29,02,351 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਦੇ ਐਕਟਿਵ ਮਰੀਜ਼ ਹੁਣ ਘੱਟ ਕੇ 3,03,476 ਲੱਖ ਰਹਿ ਗਏ ਹਨ।


ਪਿਛਲੇ 24 ਘੰਟਿਆਂ ਵਿੱਚ ਮਹਾਮਾਰੀ ਕਾਰਨ 260 ਮਰੀਜ਼ਾਂ ਦੀ ਜਾਨ ਚਲੇ ਗਈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਸੰਕਰਮਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,46,918 ਹੋ ਗਈ ਹੈ।


ਐਤਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾਵਾਇਰਸ ਦੇ 3,206 ਨਵੇਂ ਮਰੀਜ਼ ਪਾਏ ਗਏ, ਜਦੋਂ ਕਿ 36 ਸੰਕਰਮਿਤਾਂ ਦੇ ਮਰਨ ਦੀ ਪੁਸ਼ਟੀ ਕੀਤੀ ਗਈ ਹੈ। ਇੱਕ ਸਰਕਾਰੀ ਬਿਆਨ ਮੁਤਾਬਕ, ਨਵੇਂ ਮਰੀਜ਼ਾਂ ਦੀ ਪੁਸ਼ਟੀ ਤੋਂ ਬਾਅਦ ਮਹਾਰਾਸ਼ਟਰ ਵਿੱਚ ਕੁੱਲ ਕੇਸ 65,44,325 ਹੋ ਗਏ ਹਨ ਜਦੋਂ ਕਿ ਮੌਤਾਂ ਦੀ ਗਿਣਤੀ 1,38,870 ਹੋ ਗਈ ਹੈ। ਸੂਬੇ ਵਿੱਚ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 37,860 ਹੈ। ਮਹਾਰਾਸ਼ਟਰ ਦੀ ਲਾਗ-ਮੁਕਤ ਦਰ 97.24 ਹੈ ਜਦੋਂ ਕਿ ਮੌਤ ਦਰ 2.12 ਫੀਸਦੀ ਹੈ।


ਕੇਰਲ 'ਚ ਐਤਵਾਰ ਨੂੰ ਕੋਰੋਨਾ ਦੇ 15,951 ਨਵੇਂ ਮਾਮਲੇ ਸਾਹਮਣੇ ਆਏ


ਐਤਵਾਰ ਨੂੰ ਕੇਰਲ 'ਚ ਕੋਰੋਨਾਵਾਇਰਸ ਸੰਕਰਮਣ ਦੇ 15,951 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਂਮਾਰੀ ਕਾਰਨ 165 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸਦੇ ਨਾਲ, ਲਾਗ ਦੇ ਕੁੱਲ ਮਾਮਲੇ ਵਧ ਕੇ 46,29,915 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 24,603 ਤੱਕ ਪਹੁੰਚ ਗਈ।


ਇੱਕ ਅਧਿਕਾਰਤ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਨੀਵਾਰ ਤੋਂ ਹੁਣ ਤੱਕ 17,658 ਲੋਕ ਸੰਕਰਮਣ ਤੋਂ ਠੀਕ ਹੋਏ ਹਨ। ਕੇਰਲ ਵਿੱਚ ਕੋਵਿਡ -19 ਤੋਂ ਪੀੜਤ ਹੋਣ ਤੋਂ ਬਾਅਦ ਹੁਣ ਤੱਕ ਕੁੱਲ 44,41,430 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਰਾਜ ਵਿੱਚ 1,63,280 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Bharat Bandh 27 September: ਸੋਮਵਾਰ ਨੂੰ ਕਿਸਾਨਾਂ ਦੇ 'ਭਾਰਤ ਬੰਦ' ਦੇ ਸੱਦੇ ਨੂੰ ਕਈ ਵਿਰੋਧੀ ਧਿਰਾਂ ਦਾ ਸਮਰਥਨ, ਜਾਣੋ ਕੀ ਹੈ ਤਿਆਰੀਆਂ ਅਤੇ ਹੋਰ ਜ਼ਰੂਰੀ ਜਾਣਕਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904