ਪੜਚੋਲ ਕਰੋ
Advertisement
Corona Vaccination Punjab Dry Run:: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਕਾਮਯਾਬ ਰਿਹਾ ਦੋ ਦਿਨਾਂ ਕੋਵਿਡ-19 ਵੈਕਸੀਨੇਸ਼ਨ ਦਾ ਡਰਾਈ ਰਨ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ 28 ਅਤੇ 29 ਦਸੰਬਰ ਨੂੰ ਕੋਵਿਡ-19 ਵੈਕਸੀਨੇਸ਼ਨ ਦਾ ਡਰਾਈ ਰਨ ਇਨ੍ਹਾਂ ਚਾਰਾਂ ਸੂਬਿਆਂ ਵਿੱਚ ਸਫਲਤਾਪੂਰਵਕ ਕੀਤਾ।
ਨਵੀਂ ਦਿੱਲੀ: ਕੋਰੋਨਾ ਵੈਕਸੀਨ ਨੂੰ ਅਗਲੇ ਦਿਨਾਂ ਵਿੱਚ ਦੇਸ਼ ਅੰਦਰ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨੇਸ਼ਨ ਦੀ ਡਰਾਈ ਰਨ ਦੇਸ਼ ਦੇ ਚਾਰ ਰਾਜਾਂ- ਅਸਾਮ, ਆਂਧਰਾ ਪ੍ਰਦੇਸ਼, ਪੰਜਾਬ ਅਤੇ ਗੁਜਰਾਤ ਵਿੱਚ ਸਫਲ ਰਹੀ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ 28 ਅਤੇ 29 ਦਸੰਬਰ ਨੂੰ ਇਨ੍ਹਾਂ ਚਾਰਾਂ ਸੂਬਿਆਂ ਵਿਚ ਕੋਵਿਡ-19 ਵੈਕਸੀਨੇਸ਼ਨ ਦਾ ਡਰਾਈ ਰਨ ਸਫਲਤਾਪੂਰਵਕ ਕੀਤਾ ਗਿਆ।
ਕੋਰੋਨਾਵਾਇਰਸ ਦੀ ਤਬਾਹੀ ਰੁਕਣ ਦਾ ਨਾਂ ਨਹੀਂ ਲੈ ਰਿਹਾ ਸੀ ਕਿ ਹੁਣ ਕੋਰੋਨਾ ਦੀ ਨਵੀਂ ਸਟ੍ਰੇਨ ਪੈਦਾ ਹੋ ਗਈ। ਹੁਣ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਇੱਕ ਨਵੇਂ ਸਟ੍ਰੇਨ ਦੀ ਪੁਸ਼ਟੀ ਹੋ ਗਈ ਹੈ। ਭਾਰਤ ਵਿੱਚ 6 ਵਿਅਕਤੀਆਂ ਵਿੱਚ ਕੋਰੋਨਾ ਦਾ ਨਵਾਂ ਸਟ੍ਰੇਨ ਮਿਲਿਆ ਹੈ। ਇਹ 6 ਲੋਕ ਬ੍ਰਿਟੇਨ ਦੀ ਯਾਤਰਾ ਤੋਂ ਵਾਪਸ ਪਰਤੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਵਿੱਚ ਕੋਰੋਨਾ ਦੀ ਨਵੀਂ ਸਟ੍ਰੇਨ ਨਾਲ ਪੀੜਤ ਪਾਇਆ ਗਿਆ ਹੈ, ਉਨ੍ਹਾਂ ਨੂੰ ਆਇਸੋਲੇਟ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹੁਣ ਕੋਰੋਨਾ ਦੀ ਨਵੀਂ ਸਟ੍ਰੇਨ ਬਾਰੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਦੇ 3 ਸੈਂਪਲਾਂ ਦੀ NIMHANS, ਬੰਗਲੁਰੂ ਵਿਖੇ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਹੈਦਰਾਬਾਦ ਵਿੱਚ 2 CCBM ਅਤੇ 1 NIV, ਪੁਣੇ ਵਿੱਚ ਮਿਲਿਆ ਹੈ। ਉਧਰ ਜਿਨ੍ਹਾਂ ਲੋਕਾਂ ਦੇ ਨਮੂਨੇ ਨਵੇਂ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਸੂਬਾ ਸਰਕਾਰਾਂ ਵਲੋਂ ਦਿੱਤੇ ਗਏ ਵੱਖਰੇ ਕਮਰਿਆਂ ਵਿੱਚ ਰੱਖੀਆ ਗਿਆ ਹੈ।
ਨਾਲ ਦੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸਹਿ ਯਾਤਰੀਆਂ, ਪਰਿਵਾਰਕ ਮੈਂਬਰਾਂ ਅਤੇ ਹੋਰਾਂ ਲਈ ਵਿਆਪਕ ਸੰਪਰਕ ਟਰੇਸਿੰਗ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਨਮੂਨਿਆਂ ਦੀ ਜੀਨੋਮ ਸਕਿਵੇਂਸਿੰਗ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement