Corona Vaccination: ਪਹਿਲੇ ਹੀ ਦਿਨ 40 ਲੱਖ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ, ਪੀਐਮ ਮੋਦੀ ਨੇ ਕੀਤੀ ਇਹ ਅਪੀਲ
Corona Vaccination: ਦੇਸ਼ ਵਿੱਚ ਸੋਮਵਾਰ ਨੂੰ 15 ਤੋਂ 18 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ 40 ਲੱਖ ਤੋਂ ਵੱਧ ਬੱਚਿਆਂ ਨੇ ਐਂਟੀ-ਕੋਵਿਡ -19 ਵੈਕਸੀਨ ਦੀ ਆਪਣੀ ਪਹਿਲੀ ਖੁਰਾਕ ਲਈ।
Corona Vaccination: ਭਾਰਤ ਦੀ ਕੋਰੋਨਾ ਟੀਕਾਕਰਨ ਮੁਹਿੰਮ ਵਿੱਚ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਸੋਮਵਾਰ ਨੂੰ 15 ਤੋਂ 18 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ 40 ਲੱਖ ਤੋਂ ਵੱਧ ਬੱਚਿਆਂ ਨੇ ਕੋਵਿਡ-19 ਵੈਕਸੀਨ ਦੀ ਆਪਣੀ ਪਹਿਲੀ ਖੁਰਾਕ ਲਈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕੀਤਾ, 'ਸ਼ਾਬਾਸ਼ ਨੌਜਵਾਨ ਭਾਰਤ! ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ ਰਾਤ 8 ਵਜੇ ਤੱਕ 15-18 ਸਾਲ ਦੀ ਉਮਰ ਦੇ 40 ਲੱਖ ਤੋਂ ਵੱਧ ਬੱਚਿਆਂ ਨੇ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਪ੍ਰਾਪਤ ਕੀਤੀ। ਭਾਰਤ ਦੀ ਟੀਕਾਕਰਨ ਮੁਹਿੰਮ ਵਿੱਚ ਇਹ ਇੱਕ ਹੋਰ ਪ੍ਰਾਪਤੀ ਹੈ।’
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ ਟੀਕਾਕਰਨ ਕਰਵਾਉਣ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, "ਅੱਜ ਅਸੀਂ ਕੋਵਿਡ-19 ਤੋਂ ਨੌਜਵਾਨਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ। ਟੀਕਾਕਰਨ ਕਰਵਾਉਣ ਵਾਲੇ 15 ਤੋਂ 18 ਸਾਲ ਦੀ ਉਮਰ ਦੇ ਸਮੂਹ ਕਿਸ਼ੋਰਾਂ ਨੂੰ ਵਧਾਈਆਂ! ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵਧਾਈ। ਮੈਂ ਨੌਜਵਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਟੀਕਾਕਰਨ ਕਰਵਾਉਣ ਦੀ ਅਪੀਲ ਕਰਾਂਗਾ।"
Today we have taken an important step forward in protecting our youth against COVID-19. Congrats to all my young friends between the age group of 15-18 who got vaccinated. Congrats to their parents as well. I would urge more youngsters to get vaccinated in the coming days!
— Narendra Modi (@narendramodi) January 3, 2022
25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਜਨਵਰੀ ਤੋਂ ਦੇਸ਼ ਵਿਆਪੀ ਕੋਵਿਡ ਟੀਕਾਕਰਨ ਪ੍ਰੋਗਰਾਮ ਵਿੱਚ 15 ਤੋਂ 18 ਸਾਲ ਦੀ ਉਮਰ ਵਰਗ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ 27 ਦਸੰਬਰ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਸ ਉਮਰ ਵਰਗ ਲਈ ਵੈਕਸੀਨ ਦਾ ਵਿਕਲਪ ਸਿਰਫ਼ ਕੋਵੈਕਸੀਨ ਹੀ ਹੋਵੇਗਾ।
ਇਹ ਵੀ ਪੜ੍ਹੋ: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਨਕਲੀ ਪੈਨ ਕਾਰਡ ਦੀ ਵਰਤੋਂ? ਇਸ ਤਰ੍ਹਾਂ ਕਰੋ ਪਛਾਣ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin