ਕੋਰੋਨਾ ਦੇ ਨਵੇਂ ਰੂਪ Omicron ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੂੰ ਇਕ ਪ੍ਰਸਤਾਵ ਦਿੱਤਾ ਹੈ। ਇਸ ਤਹਿਤ 15 ਦਸੰਬਰ ਤੋਂ ਦਿੱਲੀ ਮੈਟਰੋ ਸੇਵਾਵਾਂ, ਬੱਸਾਂ, ਸਿਨੇਮਾ ਹਾਲ, ਮਾਲ, ਧਾਰਮਿਕ ਸਥਾਨਾਂ, ਰੈਸਟੋਰੈਂਟਾਂ, ਸਮਾਰਕਾਂ, ਜਨਤਕ ਪਾਰਕਾਂ, ਸਰਕਾਰੀ ਦਫਤਰਾਂ ਅਤੇ ਜਨਤਕ ਥਾਵਾਂ 'ਤੇ ਟੀਕਾਕਰਨ ਤੋਂ ਬਿਨਾਂ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ।
ਇਸੇ ਮਤੇ 'ਚ ਜਨਤਕ ਥਾਵਾਂ 'ਤੇ ਉਨ੍ਹਾਂ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਸੁਝਾਅ ਦਿੱਤਾ ਗਿਆ ਹੈ, ਜਿਨ੍ਹਾਂ ਨੇ ਕੋਵਿਡ-19 ਵੈਕਸੀਨ ਦੀ ਖੁਰਾਕ ਨਹੀਂ ਲਈ ਹੈ। ਇਸ ਨਾਲ ਹੀ ਟੀਕਾਕਰਨ ਕਰਵਾਉਣ ਵਾਲਿਆਂ ਲਈ ਨਕਦ ਇਨਾਮ ਜਾਂ ਛੋਟ ਵਰਗੇ ਪ੍ਰੋਤਸਾਹਨ ਦਾ ਸੁਝਾਅ ਦਿੱਤਾ ਗਿਆ ਹੈ। ਇਹ ਸੁਝਾਅ ਯੂਰਪ ਦੇ ਬਹੁਤ ਸਾਰੇ ਦੇਸ਼ਾਂ ਦੁਆਰਾ ਅਪਣਾਏ ਗਏ ਮਾਰਗ 'ਤੇ ਚੱਲਦਾ ਹੈ। ਜਿੱਥੇ ਇਕ ਵੈਕਸੀਨ ਪਾਸਪੋਰਟ ਸਿਸਟਮ ਬਣਾਇਆ ਗਿਆ ਹੈ। ਇਹ ਟੀਕਾਕਰਨ ਨਾ ਕੀਤੇ ਲੋਕਾਂ ਲਈ ਜਨਤਕ ਸਥਾਨਾਂ ਤਕ ਪਹੁੰਚ ਨੂੰ ਸੀਮਤ ਕਰਦਾ ਹੈ। ਉਹ ਲੋਕਾਂ ਨੂੰ ਟੀਕਾਕਰਨ ਲਈ ਕਈ ਤਰ੍ਹਾਂ ਦੇ ਪ੍ਰੋਤਸਾਹਨ ਵੀ ਦਿੰਦੇ ਹਨ।
ਹਾਲਾਂਕਿ ਪਾਬੰਦੀ ਦੇ ਪ੍ਰਸਤਾਵ 'ਤੇ ਅਜੇ ਚਰਚਾ ਨਹੀਂ ਹੋਈ ਤੇ ਇਸ ਨੂੰ ਡੀਡੀਐਮਏ ਦੀ ਅਗਲੀ ਮੀਟਿੰਗ ਵਿਚ ਲਿਆਂਦੇ ਜਾਣ ਦੀ ਸੰਭਾਵਨਾ ਹੈ। ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ 'ਤੇ ਟੀਕਾਕਰਨ ਨਾ ਕੀਤੇ ਲੋਕਾਂ ਦੀ ਪਹੁੰਚ ਨੂੰ ਸੀਮਤ ਕਰਨ ਦੇ ਪ੍ਰਸਤਾਵ 'ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਲਾਂਕਿ ਕਈ ਅਧਿਕਾਰੀਆਂ ਨੇ ਇਸ ਪ੍ਰਸਤਾਵ ਨੂੰ ਆਪਣਾ ਸਮਰਥਨ ਦਿੱਤਾ ਹੈ।
ਇਕ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਜ਼ਿਆਦਾਤਰ ਆਬਾਦੀ ਨੂੰ ਬਿਨਾਂ ਕਿਸੇ ਮਾੜੇ ਪ੍ਰਭਾਵਾਂ ਦੇ ਟੀਕਾਕਰਨ ਕੀਤਾ ਗਿਆ ਹੈ। ਇਸ ਲਈ ਕੋਈ ਕਾਰਨ ਨਹੀਂ ਹੈ ਕਿ ਲੋਕਾਂ ਨੂੰ ਟੀਕਾਕਰਨ ਤੋਂ ਡਰਨਾ ਚਾਹੀਦਾ ਹੈ। ਇਹ ਇਕ ਮਹਾਮਾਰੀ ਹੈ ਤੇ ਕੋਈ ਵੀ ਉਦੋਂ ਤਕ ਸੁਰੱਖਿਅਤ ਨਹੀਂ ਹੈ ਜਦੋਂ ਤਕ ਹਰ ਕੋਈ ਸੁਰੱਖਿਅਤ ਨਹੀਂ ਹੁੰਦਾ। ਇਸਦਾ ਮਤਲਬ ਹੈ ਕਿ ਹਰ ਕਿਸੇ ਨੂੰ ਆਪਣੀ ਅਤੇ ਉਹਨਾਂ ਲੋਕਾਂ ਦੀ ਸੁਰੱਖਿਆ ਲਈ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਉਹ ਸੰਪਰਕ ਵਿਚ ਆਉਂਦੇ ਹਨ।
ਇਕ ਹੋਰ ਅਧਿਕਾਰੀ ਨੇ ਦਾਅਵਾ ਕੀਤਾ ਕਿ ਅਜਿਹੀਆਂ ਪਾਬੰਦੀਆਂ ਨੂੰ ਲਾਗੂ ਕਰਨਾ ਮੁਸ਼ਕਲ ਨਹੀਂ ਹੋਵੇਗਾ ਕਿਉਂਕਿ ਟੀਕਾਕਰਨ ਤੋਂ ਬਾਅਦ ਦੇ ਸਰਟੀਫਿਕੇਟਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਅਧਿਕਾਰੀ ਨੇ ਕਿਹਾ ਕਿ ਜੇਕਰ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ ਲਾਗੂ ਕੀਤਾ ਜਾਂਦਾ ਹੈ, ਤਾਂ ਲੋਕਾਂ ਨੂੰ ਸਿਰਫ ਟੀਕਾਕਰਨ ਸਰਟੀਫਿਕੇਟ ਲੈ ਕੇ ਜਾਣਾ ਪਵੇਗਾ ਅਤੇ ਜਦੋਂ ਮੰਗ ਕੀਤੀ ਜਾਵੇਗੀ ਤਾਂ ਦਿਖਾਉਣ ਪਵੇਗਾ।
ਇਹ ਵੀ ਪੜ੍ਹੋ: ਮਨਜਿੰਦਰ ਸਿਰਸਾ ਨੂੰ ਡਰਾ-ਧਮਕਾ ਕੇ ਬੀਜੇਪੀ 'ਚ ਸ਼ਾਮਲ ਕੀਤਾ? ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin