ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇ 4-4 ਲੱਖ ਰੁਪਏ ਮੁਆਵਜ਼ਾ, ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਕੋਰੋਨਾ ਨਾਲ ਮਰਨ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਮਰਨ ਵਾਲੇ ਲੋਕਾਂ ਦੇ ਮੌਤ ਦੇ ਸਰਟੀਫ਼ਿਕੇਟਸ ਵਿੱਚ ਮੌਤ ਦਾ ਸਹੀ ਕਾਰਨ ਵੀ ਦੱਸਿਆ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਮੁਆਵਜ਼ਾ ਮਿਲ ਸਕੇ।
ਨਵੀਂ ਦਿੱਲੀ: ਕੋਰੋਨਾ ਨਾਲ ਮਰਨ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਮਰਨ ਵਾਲੇ ਲੋਕਾਂ ਦੇ ਮੌਤ ਦੇ ਸਰਟੀਫ਼ਿਕੇਟਸ ਵਿੱਚ ਮੌਤ ਦਾ ਸਹੀ ਕਾਰਨ ਵੀ ਦੱਸਿਆ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਮੁਆਵਜ਼ਾ ਮਿਲ ਸਕੇ। ਅਦਾਲਤ ਨੇ ਅੱਜ ਕੇਂਦਰ ਨੂੰ ਜਵਾਬ ਦੇਣ ਲਈ 10 ਦਿਨਾਂ ਦਾ ਸਮਾਂ ਦਿੱਤਾ। ਮਾਮਲੇ ਨੂੰ 11 ਜੂਨ ਨੂੰ ਸੁਣਵਾਈ ਲਈ ਲਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਇਸ ਮਸਲੇ ਉੱਤੇ ਦੋ ਵਕੀਲਾਂ ਗੌਰਵ ਕੁਮਾਰ ਬਾਂਸਲ ਤੇ ਰੀਪਕ ਕਾਂਸਲ ਵੱਲੋਂ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਇਨ੍ਹਾਂ ’ਚ ਕਿਹਾ ਗਿਆ ਹੈ ਕਿ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ-12 ’ਚ ਆਫ਼ਤ ਕਾਰਣ ਮਰਨ ਵਾਲੇ ਲੋਕਾਂ ਲਈ ਸਰਕਾਰੀ ਮੁਆਵਜ਼ੇ ਦੀ ਵਿਵਸਥਾ ਹੈ।
ਪਿਛਲੇ ਵਰ੍ਹੇ ਕੇਂਦਰ ਨੇ ਸਾਰੇ ਰਾਜਾਂ ਨੂੰ ਕੋਰੋਨਾ ਕਰਕੇ ਮਰਨ ਵਾਲੇ ਲੋਕਾਂ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਦੇਣ ਲਈ ਕਿਹਾ ਸੀ। ਇਸ ਵਰ੍ਹੇ ਅਜਿਹਾ ਨਹੀਂ ਕੀਤਾ ਗਿਆ ਹੈ। ਇਸ ’ਤੇ ਜਸਟਿਸ ਅਸ਼ੋਕ ਭੂਸ਼ਣ ਤੇ ਐੱਮਆਰ ਸ਼ਾਹ ਦੇ ਬੈਂਚ ਨੇ ਪੁੱਛਿਆ ਕਿ ਕੀ ਕਿਸੇ ਰਾਜ ਨੇ ਆਪਣੇ ਵੱਲੋਂ ਅਜਿਹਾ ਮੁਆਵਜ਼ਾ ਦਿੱਤਾ ਹੈ? ਵਕੀਲ ਨੇ ਕਿਹਾ ਕਿ ਅਜਿਹਾ ਕਿਸੇ ਰਾਜ ਨੇ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?
ਪਟੀਸ਼ਨਰ ਦੇ ਵਕੀਲ ਨੇ ਅੱਗੇ ਕਿਹਾ ਹਸਪਤਾਲ ਵਿੱਚ ਮ੍ਰਿਤਕਾਂ ਨੂੰ ਸਿੱਧੇ ਅੰਤਿਮ ਸਸਕਾਰ ਲਈ ਲਿਜਾਂਦਾ ਜਾ ਰਿਹਾ ਹੈ। ਨਾ ਉਨ੍ਹਾਂ ਦਾ ਪੋਸਟਮਾਰਟਮ ਹੁੰਦਾ ਹੈ, ਨਾ ਹੀ ਮੌਤ ਦੇ ਪ੍ਰਮਾਣ-ਪੱਤਰ ’ਚ ਹੀ ਮੌਤ ਦਾ ਕਾਰਣ ਲਿਖਿਆ ਜਾਂਦਾ ਹੈ। ਇੰਝ ਜੇ ਮੁਆਵਜ਼ੇ ਦੀ ਯੋਜਨਾ ਸ਼ੁਰੂ ਵੀ ਹੁੰਦੀ ਹੈ, ਤਾਂ ਲੋਕ ਉਸ ਦਾ ਲਾਹਾ ਨਹੀਂ ਲੈ ਸਕਣਗੇ। ਵਕੀਲ ਨੇ ਇਹ ਵੀ ਕਿਹਾ ਕਿ ਸਾਰੇ ਰਾਜਾਂ ਨੂੰ ਇਹ ਹਦਾਇਤ ਜਾਰੀ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਮਰਨ ਵਾਲੇ ਲੋਕਾਂ ਦੇ ਡੈੱਥ ਸਰਟੀਫ਼ਿਕੇਟ ਉੱਤੇ ਮੌਤ ਦਾ ਸਹੀ ਕਾਰਨ ਦਰਜ ਕਰਨ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਸਕੇ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਜੱਜਾਂ ਨੇ ਪਟੀਸ਼ਨ ਨੂੰ ਅਹਿਮ ਦੱਸਦਿਆਂ ਕੇਂਦਰ ਨੂੰ ਇਸ ਬਾਰੇ ਜਵਾਬ ਦੇਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਮੌਤ ਦੇ ਪ੍ਰਮਾਣ-ਪੱਤਰ ਵਿੱਚ ਕੋਰੋਨਾ ਨੂੰ ਮੌਤ ਦਾ ਕਾਰਣ ਲਿਖਣ ਬਾਰੇ ਸਰਕਾਰ ਦੀ ਨੀਤੀ ਤੇ ICMR ਦੇ ਨਿਰਦੇਸ਼ਾਂ ਨੂੰ ਰਿਕਾਰਡ ਉੱਤੇ ਰੱਖਿਆ ਜਾਵੇ। ਕੇਂਦਰ ਇਹ ਵੀ ਦੱਸੇ ਕਿ ਕੀ ਉਹ ਰਾਜਾਂ ਨੂੰ ਕੋਰੋਨਾ ਕਰਕੇ ਮਰਨ ਵਾਲਿਆਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਕਹੇਗਾ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :