Corona Virus Cases: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1829 ਨਵੇਂ ਮਾਮਲੇ, 33 ਮੌਤਾਂ, ਐਕਟਿਵ ਕੇਸ 15 ਹਜ਼ਾਰ ਤੋਂ ਪਾਰ
Covid 19 Cases in India: ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1829 ਨਵੇਂ ਮਾਮਲੇ ਸਾਹਮਣੇ ਆਏ ਹਨ।
Covid 19 Cases in India: ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1829 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 33 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 15,647 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,31,27,199 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ 2549 ਲੋਕ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰੋਜ਼ਾਨਾ 1,569 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ ਸਨ। ਮੰਗਲਵਾਰ ਨੂੰ, ਕੋਰੋਨਾ ਦੇ ਐਕਟਿਵ ਕੇਸ 16,400 ਸਨ।
ਕੋਰੋਨਾ ਦੇ 1829 ਨਵੇਂ ਮਾਮਲੇ, 33 ਦੀ ਮੌਤ
ਦੇਸ਼ 'ਚ ਪਿਛਲੇ 4 ਹਫਤਿਆਂ ਤੋਂ ਬਾਅਦ ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਰੋਜ਼ਾਨਾ 2 ਹਜ਼ਾਰ ਤੋਂ ਘੱਟ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 33 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਇਹ ਸੰਖਿਆ 5,24,293 'ਤੇ ਪਹੁੰਚ ਗਈ ਹੈ। ਇਸ ਨਾਲ ਹੁਣ ਤੱਕ ਕੁੱਲ 4 ਕਰੋੜ 24 ਲੱਖ 87 ਹਜ਼ਾਰ 259 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ।
ਕਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਜਾਰੀ
ਕੋਰੋਨਾ ਨੂੰ ਪੂਰੀ ਤਰ੍ਹਾਂ ਨਾਲ ਹਰਾਉਣ ਲਈ ਦੇਸ਼ ਵਿੱਚ ਲਗਾਤਾਰ ਟੀਕਾਕਰਨ ਮੁਹਿੰਮ ਵੀ ਜਾਰੀ ਹੈ। ਹੁਣ ਤੱਕ ਕੁੱਲ 1 ਅਰਬ 91 ਕਰੋੜ 65 ਲੱਖ 770 ਟੀਕਿਆਂ ਦੀ ਖੁਰਾਕ ਹੋ ਚੁੱਕੀ ਹੈ। 24 ਘੰਟਿਆਂ ਦੀ ਮਿਆਦ ਵਿੱਚ ਸਰਗਰਮ ਕੋਵਿਡ-19 ਕੇਸਾਂ ਦੇ ਭਾਰ ਵਿੱਚ 753 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਕੁੱਲ ਸੰਕਰਮਣ ਦਾ 0.04 ਪ੍ਰਤੀਸ਼ਤ ਸਰਗਰਮ ਕੇਸ ਹਨ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਅਨੁਸਾਰ, 17 ਮਈ ਤੱਕ ਕੋਵਿਡ-19 ਲਈ 84,49,26,602 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਮੰਗਲਵਾਰ ਨੂੰ 4,34,962 ਨਮੂਨਿਆਂ ਦੀ ਜਾਂਚ ਕੀਤੀ ਗਈ।