ਪੜਚੋਲ ਕਰੋ

Corona Virus Cases: ਦੇਸ਼ 'ਚ ਕੋਰੋਨਾ ਕੇਸਾਂ 'ਚ ਮਾਮੂਲੀ ਗਿਰਾਵਟ, 24 ਘੰਟਿਆਂ 'ਚ 6396 ਕੇਸ ਦਰਜ, 201 ਲੋਕਾਂ ਦੀ ਮੌਤ

CoronaVirus Cases today: ਦੇਸ਼ ਵਿੱਚ ਅੱਜ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 396 ਨਵੇਂ ਮਾਮਲੇ ਸਾਹਮਣੇ ਆਏ ਹਨ

CoronaVirus Cases today: ਦੇਸ਼ ਵਿੱਚ ਅੱਜ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 396 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 201 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 6 ਹਜ਼ਾਰ 561 ਕੇਸ ਦਰਜ ਹੋਏ ਤੇ 142 ਮੌਤਾਂ ਹੋਈਆਂ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘਟੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਘਟ ਕੇ ਹੋਏ 85 ਹਜ਼ਾਰ 680 -
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 13 ਹਜ਼ਾਰ 450 ਲੋਕ ਠੀਕ ਹੋ ਗਏ ਸਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 69 ਹਜ਼ਾਰ 897 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 14 ਹਜ਼ਾਰ 589 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 23 ਲੱਖ 67 ਹਜ਼ਾਰ 70 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਮਹਾਰਾਸ਼ਟਰ 'ਚ 467 ਨਵੇਂ ਮਾਮਲੇ, 12 ਲੋਕਾਂ ਦੀ ਮੌਤ
ਮਹਾਰਾਸ਼ਟਰ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਨਫੈਕਸ਼ਨ ਦੇ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਅੱਜ ਆਏ ਇਨਫੈਕਸ਼ਨ ਦੇ ਨਵੇਂ ਕੇਸਾਂ ਵਿੱਚੋਂ 243 ਕੇਸ ਓਮੀਕਰੋਨ ਕਿਸਮ ਦੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਬੁੱਧਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਨਾਲ ਕਿਸੇ ਦੀ ਮੌਤ ਨਹੀਂ ਹੋਈ ਹੈ।

ਬੁਲੇਟਿਨ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਹੁਣ ਤੱਕ ਕੁੱਲ 78,67,391 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਸੰਕਰਮਣ ਕਾਰਨ 1,43,718 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ, ਰਾਜ ਵਿੱਚ ਸੰਕਰਮਣ ਦੇ 544 ਨਵੇਂ ਮਾਮਲੇ ਸਾਹਮਣੇ ਆਏ, ਪਰ ਕੋਵਿਡ ਕਾਰਨ ਕਿਸੇ ਦੀ ਮੌਤ ਨਹੀਂ ਹੋਈ। ਆਖਰੀ ਵਾਰ ਰਾਜ ਵਿੱਚ ਕੋਵਿਡ ਨਾਲ ਕਿਸੇ ਮਰੀਜ਼ ਦੀ ਮੌਤ 1 ਅਪ੍ਰੈਲ, 2020 ਨੂੰ ਨਹੀਂ ਹੋਈ ਸੀ।

ਹੁਣ ਤੱਕ ਲਗਭਗ 178 ਕਰੋੜ ਖੁਰਾਕਾਂ ਦਿੱਤੀਆਂ -
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਭਗ 178 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 24 ਲੱਖ 84 ਹਜ਼ਾਰ 412 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 178 ਕਰੋੜ 29 ਲੱਖ 13 ਹਜ਼ਾਰ 60 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,03,69,898) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋModi Talk to Putin: ਪੀਐਮ ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ, ਭਾਰਤੀਆਂ ਨੂੰ ਕੱਢਣ ਬਾਰੇ ਕੀਤੀ ਚਰਚਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget