ਪੜਚੋਲ ਕਰੋ
Advertisement
(Source: ECI/ABP News/ABP Majha)
ਕੋਰੋਨਾ ਵਾਇਰਸ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨਵੇਂ ਨਿਰਦੇਸ਼
ਆਦੇਸ਼ 'ਚ ਕਿਹਾ ਗਿਆ ਕਿ ਸਿਹਤ ਮੰਤਰਾਲੇ ਵੱਲੋਂ 15 ਮਾਰਚ ਤੋਂ ਜਾਰੀ ਹਿਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇ। ਇਸ ਦੇ ਨਾਲ ਹੀ ਦਿੱਲੀ 'ਚ ਚਾਰ-ਚਾਰ ਡਾਕਟਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।
ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਾਲਾਤ ਨਾਜ਼ੁਕ ਹੋ ਰਹੇ ਹਨ। ਜਿੱਥੇ ਲਗਾਤਾਰ ਮਾਮਲਿਆਂ 'ਚ ਇਜ਼ਾਫਾ ਹੋ ਰਿਹਾ ਹੈ, ਉੱਥੇ ਹੀ ਮੌਤਾਂ ਦਾ ਅੰਕੜਾ ਵੀ ਰੋਜ਼ਾਨਾ ਵਧ ਰਿਹਾ ਹੈ। ਇਸ ਸਭ ਦਰਮਿਆਨ ਲਾਸ਼ਾਂ ਸਾਂਭਣ ਦਾ ਮੁੱਦਾ ਵੀ ਗਰਮਾਇਆ ਹੋਇਆ ਹੈ।
ਅਜਿਹੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਦੇਸ਼ ਦਿੱਤੇ ਕਿ ਕੋਰੋਨਾ ਨਾਲ ਮੌਤ ਦੇ ਸ਼ੱਕੀ ਮਾਮਲਿਆਂ 'ਚ ਲਾਸ਼ਾਂ ਤੁਰੰਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣ। ਐਤਵਾਰ ਅਮਿਤ ਸ਼ਾਹ ਤੇ ਅਰਵਿੰਦ ਕੇਜਰੀਵਾਲ, ਉੱਪ ਰਾਜਪਾ ਅਨਿਲ ਬੈਜਲ, ਸਿਹਤ ਮੰਤਰੀ ਡਾ. ਹਰਸ਼ਵਰਧਨ ਤੇ ਦਿੱਲੀ ਦੇ ਤਿੰਨ ਮੇਅਰਾਂ ਨੇ ਉੱਚ ਪੱਧਰੀ ਬੈਠਕ ਕੀਤੀ ਸੀ, ਜਿਸ ਦੌਰਾਨ ਦਿੱਲੀ 'ਚ ਕੋਰੋਨਾ ਨਾਲ ਨਜਿੱਠਣ ਲਈ ਕਈ ਅਹਿਮ ਫੈਸਲੇ ਲਏ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼ੱਕੀ ਮਾਮਲਿਆਂ 'ਚ ਟੈਸਟ ਰਿਜ਼ਲਟ ਦਾ ਇੰਤਜ਼ਾਰ ਕੀਤੇ ਬਿਨਾਂ ਪਰਿਵਾਰ ਨੂੰ ਲਾਸ਼ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ। ਆਦੇਸ਼ 'ਚ ਕਿਹਾ ਗਿਆ ਕਿ ਸਿਹਤ ਮੰਤਰਾਲੇ ਵੱਲੋਂ 15 ਮਾਰਚ ਤੋਂ ਜਾਰੀ ਹਿਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇ।
ਆਦੇਸ਼ 'ਚ ਕਿਹਾ ਗਿਆ ਕਿ ਸਿਹਤ ਮੰਤਰਾਲੇ ਵੱਲੋਂ 15 ਮਾਰਚ ਤੋਂ ਜਾਰੀ ਹਿਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇ।
ਇਸ ਦੇ ਨਾਲ ਹੀ ਦਿੱਲੀ 'ਚ ਚਾਰ-ਚਾਰ ਡਾਕਟਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਜਿਨ੍ਹਾਂ 'ਚ AIIMS, ਦਿੱਲੀ ਸਰਕਾਰ, ਸਿਹਤ ਮੰਤਰਾਲੇ ਦੇ ਡਾਕਟਰ ਸ਼ਾਮਲ ਰਹਿਣਗੇ। ਇਹ ਟੀਮਾਂ ਰਾਜਧਾਨੀ 'ਚ ਕੋਰੋਨਾ ਲਈ ਨਿਰਧਾਰਤ ਹਸਪਤਾਲਾਂ 'ਚ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣਗੀਆਂ। ਇਸ ਤੋਂ ਇਲਾਵਾ AIIMS ਦਿੱਲੀ 'ਚ ਇਕ ਹੈਲਪਲਾਇਨ ਕੋਵਿਡ-19 ਨੈਸ਼ਨਲ ਟੈਲੀਕੰਸਲਟੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ। ਜਿੱਥੇ 9115444155 ਨੰਬਰ 'ਤੇ ਕਾਲ ਕਰਕੇ OPD ਅਪਾਂਇੰਟਮੈਂਟ ਲਈ ਜਾ ਸਕਦੀ ਹੈ।In compliance with orders of @HMOIndia @AmitShah, @MoHFW_INDIA directs that bodies of suspected #COVID19 cases be handed over to relatives immediately without waiting for lab. confirmation; bodies to be disposed of with precaution as per Health Min guidelines dated 15.03.2020.
— Spokesperson, Ministry of Home Affairs (@PIBHomeAffairs) June 14, 2020
- ਇਹ ਵੀ ਪੜ੍ਹੋ: ਪਾਕਿਸਤਾਨ ਨਾਲ ਦੋਸਤੀ ਚਾਹੁੰਦਾ ਭਾਰਤ, ਨਿਤਿਨ ਗਡਕਰੀ ਦਾ ਵੱਡਾ ਬਿਆਨ
- ਕੋਰੋਨਾ ਵਾਇਰਸ: ਡਿਸਚਾਰਜ ਹੋਏ ਬਜ਼ੁਰਗ ਦੇ ਹੱਥ ਹਸਪਤਾਲ ਨੇ ਫੜ੍ਹਾਇਆ 8.35 ਕਰੋੜ ਦਾ ਬਿੱਲ
- ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਕਰੀਬ 80 ਲੱਖ ਪੌਜ਼ੇਟਿਵ ਮਾਮਲੇ, ਸਾਢੇ ਚਾਰ ਲੱਖ ਤੋਂ ਜ਼ਿਆਦਾ ਮੌਤਾਂ
- ਖੁਦਕੁਸ਼ੀ ਤੋਂ ਪਹਿਲਾਂ ਸੁਸ਼ਾਂਤ ਰਾਜਪੂਤ ਨੇ ਰੇਹਾ ਚੱਕਰਵਰਤੀ ਨੂੰ ਭੇਜ ਦਿੱਤਾ ਸੀ ਘਰ!
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਦੇਸ਼
ਖ਼ਬਰਾਂ
Advertisement