ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਵਧ ਰਹੇ ਹਨ। ਦੇਸ਼ 'ਚ ਕੁੱਲ ਪੀੜਤਾਂ ਦੀ ਗਿਣਤੀ 15 ਲੱਖ ਦੇ ਕਰੀਬ ਪਹੁੰਚ ਗਈ ਹੈ। ਇਸ ਦੌਰਾਨ ਮੌਤਾਂ ਦਾ ਅੰਕੜਾ ਵੀ ਤੇਜ਼ੀ ਨਾਲ ਵਧ ਰਿਹਾ ਹੈ।
ਪਿਛਲੇ 24 ਘੰਟਿਆਂ 'ਚ 47,704 ਨਵੇਂ ਮਾਮਲੇ ਸਾਹਮਣੇ ਆਏ। ਜਦਕਿ 654 ਲੋਕਾਂ ਦੀ ਮੌਤ ਹੋ ਗਈ। ਦੁਨੀਆਂ 'ਚ 24 ਘੰਟਿਆਂ 'ਚ ਸਭ ਤੋਂ ਵੱਧ ਮੌਤਾਂ ਭਾਰਤ 'ਚ ਹੋਈਆਂ ਹਨ।
ਅਮਰੀਕਾ ਤੇ ਚੀਨ ਦਾ ਮੁੜ ਪਿਆ ਪੇਚਾ, ਸਰਹੱਦ ਨੇੜੇ ਫਾਈਟਰ ਜੈੱਟ ਦੀ ਉਡਾਣ
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ ਹੁਣ ਤਕ 14,83,157 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 33,425 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 09,52,743 ਲੋਕ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ 04,96,000 ਲੋਕਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ।
ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਤਿਆਰ, ਨਵਜੋਤ ਸਿੱਧੂ ਨੂੰ ਮਿਲੇਗਾ ਕਿਹੜਾ ਅਹੁਦਾ?
ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਭਾਰਤ ਦਾ ਤੀਜਾ ਸਥਾਨ ਹੈ। ਪਹਿਲੇ ਨੰਬਰ ਤੇ ਅਮਰੀਕਾ ਤੇ ਦੂਜੇ ਸਥਾਨ ਤੇ ਬ੍ਰਾਜ਼ੀਲ ਹੈ।
ਦਾਦੀ ਨੂੰ ਨਾਲ ਬਿਠਾ ਕੇ ਬਠਿੰਡਾ ਦੀ ਕੁੜੀ ਨੇ ਮੋਦੀ ਸਰਕਾਰ ਵਿਰੁੱਧ ਪਾਇਆ ਟਰੈਕਟਰ ਦਾ ਗੇਅਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ