ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਦੇਸ਼ 'ਚ ਪ੍ਰਤੀ ਦਸ ਲੱਖ ਦੀ ਆਬਾਦੀ 'ਤੇ ਕੋਰੋਨਾ ਵਾਇਰਸ ਇਨਫੈਕਸ਼ਨ ਅਤੇ ਮੌਤ ਦਰ ਪੂਰੀ ਦੁਨੀਆਂ 'ਚ ਸਭ ਤੋਂ ਘੱਟ ਹੈ। ਭਾਰਤ ਸਰਕਾਰ ਵੱਲੋਂ ਮੰਗਲਵਾਰ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 7 ਲੱਖ, 19 ਹਜ਼ਾਰ, 665 ਹੋ ਗਏ ਹਨ।
ਸਿਰਫ਼ ਪੰਜ ਦਿਨਾਂ 'ਚ ਹੀ ਅੰਕੜੇ ਪੰਜ ਲੱਖ ਤੋਂ ਸੱਤ ਲੱਖ ਤਕ ਪਹੁੰਚ ਗਏ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਨਾਲ 467 ਲੋਕਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਕੁੱਲ ਅੰਕੜਾ 20,160 ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ 'ਚ ਠੀਕ ਹੋਣ ਵਾਲੇ ਮਰੀਜ਼ ਪ੍ਰਤੀ ਦਸ ਲੱਖ ਦੀ ਆਬਾਦੀ 'ਤੇ ਇਲਾਜ ਕਰਵਾ ਰਹੇ ਮਰੀਜ਼ਾਂ ਤੋਂ ਜ਼ਿਆਦਾ ਹੈ।
ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਜਲਦ ਪਛਾਣ ਕਰਨ ਅਤੇ ਪ੍ਰਭਾਵੀ ਪ੍ਰਬੰਧ ਕਰਨ ਦੀ ਸ਼ਲਾਘਾ ਕੀਤੀ। ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਕਿਹਾ ਭਾਰਤ 'ਚ ਇਕ ਅਰਬ, 35 ਕਰੋੜ ਦੀ ਆਬਾਦੀ ਹੈ। ਅਜਿਹੇ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 61 ਫੀਸਦ ਹੈ ਜਦਕਿ ਮੌਤ ਦਰ 2.78% ਹੈ।
ਇਹ ਵੀ ਪੜ੍ਹੋ:
ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ