ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਪੀੜਤਾਂ ਦੀ ਕੁੱਲ ਸੰਖਿਆਂ ਛੇ ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਵਾਇਰਸ ਦੇ 18,653 ਨਵੇਂ ਮਾਮਲੇ ਆਏ ਤੇ 507 ਲੋਕਾਂ ਦੀ ਮੌਤ ਹੋ ਗਈ।


ਭਾਰਤ 'ਚ ਹੁਣ ਤਕ 05,85,493 ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚ 17,400 ਦੀ ਮੌਤ ਹੋ ਚੁੱਕੀ ਹੈ। ਜਦਕਿ ਤਿੰਨ ਲੱਖ 47 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਲਗਾਤਾਰ 18ਵੇਂ ਦਿਨ ਕੋਰੋਨਾ ਵਾਇਰਸ ਦੇ 15000 ਤੋਂ ਵੱਧ ਨਵੇਂ ਮਾਮਲੇ ਆਏ।

ਭਾਰਤ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 59.7 ਫੀਸਦ ਹੈ। ਪਹਿਲੀ ਜੂਨ ਤੋਂ ਹੁਣ ਤਕ 3 ਲੱਖ, 76 ਹਜ਼ਾਰ, 305 ਮਾਮਲੇ ਸਾਹਮਣੇ ਆਏ ਹਨ। ਦੁਨੀਆਂ ਭਰ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮੁਲਕਾਂ 'ਚੋਂ ਭਾਰਤ ਦਾ ਚੌਥਾ ਨੰਬਰ ਹੈ।

ਇਹ ਵੀ ਪੜ੍ਹੋ: