ਨਵੀਂ ਦਿੱਲੀ: ਦੇਸ਼ 'ਚ ਇਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਦੇ ਕਾਫੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਪਹਿਲੀ ਵਾਰ 45 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਇਕੋ ਦਿਨ 'ਚ ਹੋਈਆਂ ਹਨ।


ਆਪਣੇ ਵੱਡੇ ਜਰਨੈਲ ਨੂੰ ਮਨਾ ਲੈਣ 'ਚ ਕਾਮਯਾਬ ਹੋਏ ਕੈਪਟਨ !


ਦੇਸ਼ 'ਚ ਹੁਣ ਕੁੱਲ ਪੀੜਤਾਂ ਦਾ ਅੰਕੜਾ ਸਵਾ 12 ਲੱਖ ਤੋਂ ਪਾਰ ਪਹੁੰਚ ਚੁੱਕਾ ਹੈ ਤੇ 30 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ ਪੀੜਤਾਂ ਦੀ ਸੰਖਿਆ 12,38,635 ਹੋ ਗਈ ਹੈ। ਇਨ੍ਹਾਂ 'ਚ 04,26,167 ਐਕਟਿਵ ਕੇਸ ਹਨ ਅਤੇ ਸੱਤ ਲੱਖ 82 ਲੋਕ ਠੀਕ ਹੋ ਚੁੱਕੇ ਹਨ।


ਸੋਨੂੰ ਪੰਜਾਬਣ ਨੂੰ ਹੋਈ 24 ਸਾਲ ਕੈਦ, ਕੋਰਟ ਨੇ ਕਿਹਾ ਸਮਾਜ 'ਚ ਰਹਿਣ ਦਾ ਅਧਿਕਾਰ ਨਹੀਂ


ਕੋਰੋਨਾ ਨੇ ਤੋੜਿਆ ਰਿਕਾਰਡ, 24 ਘੰਟਿਆਂ 'ਚ ਆਏ ਹੁਣ ਤਕ ਸਭ ਤੋਂ ਵੱਧ ਕੇਸ, ਮੌਤਾਂ ਦਾ ਅੰਕੜਾ ਵੀ ਵਧਿਆ


ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦਾ ਤੀਜਾ ਨੰਬਰ ਹੈ। ਅਮਰੀਕਾ 'ਚ ਸਭ ਤੋਂ ਵੱਧ ਕੇਸ ਹਨ। ਦੂਜੇ ਨੰਬਰ 'ਤੇ ਬ੍ਰਾਜ਼ੀਲ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਲੋਕ ਇਨਫੈਕਟਡ ਹੋਏ।


ਕੋਰੋਨਾ ਵਾਇਰਸ: WHO ਨੇ ਜਤਾਈ ਉਮੀਦ, 2020 ਸ਼ੁਰੂਆਤ ਤਕ ਵੈਕਸੀਨ ਦਾ ਹੋਵੇਗਾ ਉਪਯੋਗ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ