ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਭਾਰਤ 'ਚ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਸਾਢੇ ਸੱਤ ਲੱਖ ਤੋਂ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 22,752 ਨਵੇਂ ਮਾਮਲੇ ਸਾਹਮਣੇ ਆਏ ਤੇ 482 ਲੋਕਾਂ ਦੀ ਮੌਤ ਹੋ ਗਈ।

ਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7 ਲੱਖ, 42 ਹਜ਼ਾਰ, 417 ਹੋ ਗਏ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁੱਲ 20,642 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦਾ ਤੀਜਾ ਸਥਾਨ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਮਾਰ ਭਾਰਤ 'ਚ ਹੈ।

ਇਹ ਵੀ ਪੜ੍ਹੋ:

ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!

ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ

ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ