ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਇਕ ਵਾਰ ਫਿਰ ਵਧਣ ਲੱਗੇ ਹਨ। ਵਧਦੇ ਕੋਰੋਨਾ ਮਾਮਲਿਆਂ ਨੂੰ ਲੈਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਐਕਸ਼ਨ 'ਚ ਆ ਗਏ ਹਨ। ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅੱਜ ਮੀਟਿੰਗ ਰੱਖੀ ਹੈ। ਅੱਜ ਸਵੇਰ 11 ਵਜੇ ਪ੍ਰਧਾਨ ਮੰਤਰੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਲਕੋਰੋਨਾ ਦੇ ਵਧਦੇ ਖਤਰੇ ਤੇ ਕੋਰੋਨਾ ਵੈਕਸੀਨ ਤੇ ਵੀਡੀਓ ਕਾਨਫਰੰਸਿੰਗ ਜ਼ਰੀਏਏ ਚਰਚਾ ਕਰਨਗੇ।
ਟੀਕਾਕਰਨ ਸ਼ੁਰੂ ਹੋਣ ਮਗਰੋਂ ਪਹਿਲੀ ਵਾਰ ਮੁੱਖ ਮੰਤਰੀਆਂ ਨਾਲ ਮੀਟਿੰਗ
ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ। ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਇਕ ਵਾਰ ਫਿਰ ਤੇਜ਼ੀ ਨਾਲ ਵਧ ਰਿਹਾ ਹੈ। ਅਜਿਹੇ 'ਚ ਮੋਦੀ ਦੀ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਇਹ ਬੈਠਕ ਅਹਿਮ ਮੰਨੀ ਜਾ ਰਹੀ ਹੈ। ਕੋਰੋਨਾ ਦੇ ਫੈਲਾਅ ਤੋਂ ਇਲਾਵਾ ਪੀਐਮ ਮੋਦੀ ਦੇਸ਼ 'ਚ ਟੀਕਾਕਰਨ ਸ਼ੁਰੂ ਹੋਣ ਮਗਰੋਂ ਪਹਿਲੀ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ।
ਪ੍ਰਧਾਨ ਮੰਤਰੀ ਦੀ ਅੱਜ ਹੋਣ ਵਾਲੀ ਬੈਠਕ ਦੇ ਮੁੱਦੇ 'ਤੇ ਸਿਹਤ ਰਾਜ ਮੰਤਰੀ ਅਸ਼ਵਨੀ ਦੁਬੇ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਭਾਰਤ ਮੰਤਰੀ ਨੇ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ। ਕਿਹੜੇ ਸੂਬਿਆਂ 'ਚ ਕੋਰੋਨਾ ਜ਼ਿਆਦਾ ਵਧ ਰਿਹਾ ਹੈ ਇਸ ਵਜ੍ਹਾ ਨੂੰ ਲੈਕੇ ਬੈਠਕ ਹੋਈ ਹੈ। ਸੂਬਾ ਸਰਕਾਰਾਂ ਨਾਲ ਮਿਲ ਕੇ ਕੀ ਕਦਮ ਚੁੱਕੇ ਜਾ ਸਕਦੇ ਹਨ ਉਸ 'ਤੇ ਫੈਸਲਾ ਕੀਤਾ ਜਾ ਸਕਦਾ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ ਤੇ ਤਾਮਿਲਨਾਡੂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਲਗਾਤਾਰ ਵਾਧਾ ਜਾਰੀ ਹੈ ਤੇ 78.41 ਫੀਸਦ ਨਵੇਂ ਮਾਮਲੇ ਇਨ੍ਹਾਂ ਪੰਜ ਸੂਬਿਆਂ 'ਚ ਹਨ। ਭਾਰਤ 'ਚ ਕੁੱਲ 77 ਫੀਸਦ ਐਕਟਿਵ ਮਰੀਜ਼ ਮਹਾਰਾਸ਼ਟਰ, ਕੇਰਲ ਤੇ ਪੰਜਾਬ ਤੋਂ ਹਨ।
https://play.google.com/store/
https://apps.apple.com/in/app/