ਸਾਵਧਾਨ! ਭਾਰਤ 'ਚ ਕੋਰੋਨਾ ਬੇਲਗਾਮ, ਇਕ ਦਿਨ 'ਚ ਸਭ ਤੋਂ ਵੱਧ ਪੌਜ਼ੇਟਿਵ ਮਾਮਲੇ ਆਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 16,922 ਮਾਮਲੇ ਸਾਹਮਣੇ ਆਏ ਹਨ ਤੇ 418 ਲੋਕਾਂ ਦੀ ਮੌਤ ਹੋ ਗਈ ਹੈ। ਤਾਜ਼ਾ ਅੰਕੜਿਆਂ ਤੋਂ ਬਾਅਦ ਦੇਸ਼ ਭਰ 'ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 04,73,10 ਹੋ ਗਈ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਭਾਰਤ 'ਚ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਜਿੱਥੇ ਸ਼ੁਰੂਆਤ 'ਚ ਲੱਗ ਰਿਹਾ ਸੀ ਕਿ ਭਾਰਤ ਨੇ ਕੋਰੋਨਾ ਵਾਇਰਸ ਨੂੰ ਲਗਾਮ ਪਾ ਲਈ ਹੈ, ਸਥਿਤੀ ਕੰਟਰੋਲ ਹੇਠ ਹੈ ਉੱਥੇ ਹੀ ਹੁਣ ਜਾਪ ਰਿਹਾ ਕਿ ਭਾਰਤ ਹੱਥੋਂ ਸਥਿਤੀ ਵਿਗੜ ਚੁੱਕੀ ਹੈ। ਅਜਿਹੇ 'ਚ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ 'ਚ ਮਾਮਲੇ ਵਧ ਰਹੇ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 16,922 ਮਾਮਲੇ ਸਾਹਮਣੇ ਆਏ ਹਨ ਤੇ 418 ਲੋਕਾਂ ਦੀ ਮੌਤ ਹੋ ਗਈ ਹੈ। ਤਾਜ਼ਾ ਅੰਕੜਿਆਂ ਤੋਂ ਬਾਅਦ ਦੇਸ਼ ਭਰ 'ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 04,73,10 ਹੋ ਗਈ ਹੈ। ਇਸ ਦਰਮਿਆਨ ਮੌਤਾਂ ਦਾ ਅੰਕੜਾ 14,894 ਲੋਕਾਂ ਦੀ ਮੌਤ ਹੋ ਗਈ ਹੈ।
ਭਾਰਤ 'ਚ ਇਸ ਵੇਲੇ 01,86,514 ਐਕਟਿਵ ਮਾਮਲੇ ਹਨ। ਜਦਕਿ 02,71,697 ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਲੌਕਡਾਊਨ 'ਚ ਛੋਟ ਦੇਣ ਤੋਂ ਬਾਅਦ ਲਗਾਤਾਰ ਮਾਮਲਿਆਂ 'ਚ ਇਜ਼ਾਫਾ ਹੋ ਰਿਹਾ ਹੈ।
ਇਹ ਵੀ ਪੜ੍ਹੋ:- ਕੇਂਦਰੀ ਆਰਡੀਨੈਂਸ ਕਿਸਾਨ ਵਿਰੋਧੀ ਕਰਾਰ, ਅਕਾਲੀ ਦਲ ਸਹਿਮਤੀ ਤੋਂ ਬਾਹਰ
- ਕੋਰੋਨਾ ਟੈਸਟਿੰਗ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ, ਇਨ੍ਹਾਂ ਲੋਕਾਂ ਦਾ ਟੈਸਟ ਹੋਵੇਗਾ ਲਾਜ਼ਮੀ
- ਕੋਰੋਨਾ ਨੇ ਮਚਾਈ ਤਬਾਹੀ, ਪੰਜ ਲੱਖ ਦੇ ਕਰੀਬ ਮੌਤਾਂ
- ਕੋਰੋਨਾ ਵਾਇਰਸ ਪੌਜ਼ੇਟਿਵ 70 ਮਰੀਜ਼ ਲਾਪਤਾ, ਪੁਲਿਸ ਭਾਲ 'ਚ ਜੁੱਟੀ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















