Corona Virus Update: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 412 ਨਵੇਂ ਮਾਮਲੇ ਸਾਹਮਣੇ ਆਏ ਹਨ। 24 ਘੰਟਿਆਂ ਵਿੱਚ 293 ਮਰੀਜ਼ ਠੀਕ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਤਿੰਨੋਂ ਮੌਤਾਂ ਕਰਨਾਟਕ ਵਿੱਚ ਹੋਈਆਂ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 4170 ਐਕਟਿਵ ਕੇਸ ਹਨ।
ਇਸ ਦੇ ਨਾਲ ਹੀ ਕੇਰਲ 'ਚ ਮੰਗਲਵਾਰ ਨੂੰ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਇੱਥੇ 32 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਇੱਥੇ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 3096 ਰਹਿ ਗਈ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਦੇ 168 ਐਕਟਿਵ ਕੇਸ ਹਨ। ਤਾਮਿਲਨਾਡੂ ਵਿੱਚ ਇਹ ਗਿਣਤੀ 139 ਹੈ। ਕਰਨਾਟਕ ਵਿੱਚ 436 ਐਕਟਿਵ ਕੇਸ ਹਨ। ਸਭ ਤੋਂ ਵੱਧ ਐਕਟਿਵ ਕੇਸ ਸਿਰਫ ਕੇਰਲ ਵਿੱਚ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਦੇ ਕੁੱਲ 116 ਨਵੇਂ ਮਾਮਲੇ ਦਰਜ ਕੀਤੇ ਗਏ ਹਨ।