ਕੋਰੋਨਾ: ਭਾਰਤ 'ਚ ਦਿਨ-ਬ-ਦਿਨ ਵਧ ਰਹੇ ਕੇਸ, ਹਾਲਾਤ ਗੰਭੀਰ
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ ਛੇ ਲੱਖ, 73 ਹਜ਼ਾਰ, 165 ਲੋਕ ਕੋਰੋਨਾ ਵਾਇਰਸ ਤੋਂ ਪੌਜ਼ੇਟਵ ਹੋ ਚੁੱਕੇ ਹਨ। ਇਨ੍ਹਾਂ 'ਚੋਂ 19,268 ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ ਤੋਂ ਚਾਰ ਲੱਖ, 90 ਹਜ਼ਾਰ ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ।
ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੇਸ਼ 'ਚ ਕੋਰੋਨਾ ਪ੍ਰਭਾਵਿਤ ਕੁੱਲ ਕੇਸਾਂ ਦੀ ਗਿਣਤੀ ਛੇ ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 24,850 ਨਵੇਂ ਕੇਸ ਸਾਹਮਣੇ ਆਏ ਹਨ ਤੇ 613 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ ਛੇ ਲੱਖ, 73 ਹਜ਼ਾਰ, 165 ਲੋਕ ਕੋਰੋਨਾ ਵਾਇਰਸ ਤੋਂ ਪੌਜ਼ੇਟਵ ਹੋ ਚੁੱਕੇ ਹਨ। ਇਨ੍ਹਾਂ 'ਚੋਂ 19,268 ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ ਤੋਂ ਚਾਰ ਲੱਖ, 90 ਹਜ਼ਾਰ ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ।
ਦੁਨੀਆਂ ਭਰ 'ਚ ਕੋਰੋਨਾ ਤੋਂ ਪ੍ਰਭਾਵਿਤ ਮੁਲਕਾਂ 'ਚੋਂ ਭਾਰਤ ਦਾ ਚੌਥਾ ਨੰਬਰ ਹੈ। ਭਾਰਤ 'ਚ ਸਭ ਤੋਂ ਜ਼ਿਆਦਾ ਕੇਸ ਮਹਾਰਾਸ਼ਟਰ 'ਚ ਹਨ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ 'ਤੇ ਤਾਮਿਲਨਾਡੂ, ਚੌਥੇ 'ਤੇ ਗੁਜਰਾਤ ਤੇ 5ਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ।
ਭਾਰਤ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 2,44,814 ਹਨ। ਵਾਇਰਸ ਨੇ ਹੁਣ ਤਕ ਦੇਸ਼ 'ਚ 19,268 ਲੋਕਾਂ ਦੀ ਜਾਨ ਲੈ ਲਈ ਹੈ। ਦੇਸ਼ 'ਚ ਰਿਕਵਰੀ ਰੇਟ 60.77 ਫੀਸਦ ਹੈ।
ਇਹ ਵੀ ਪੜ੍ਹੋ:
ਅਦਾਲਤੀ ਚੱਕਰਾਂ ਤੋਂ ਅੱਕੇ ਪ੍ਰਾਈਵੇਟ ਸਕੂਲ ਵੱਲੋਂ ਮਾਪਿਆਂ ਨੂੰ ਖੁਦ ਰਾਹਤ ਦਾ ਐਲਾਨ
ਕੋਰੋਨਾ ਬਾਰੇ ਵੱਡਾ ਖੁਲਾਸਾ, ਚੀਨ ਤੋਂ ਪਹਿਲਾਂ ਇਸ ਦੇਸ਼ 'ਚ ਪਹੁੰਚ ਗਿਆ ਸੀ ਵਾਇਰਸ!
ਭਾਰਤ-ਚੀਨ ਸਰਹੱਦ 'ਤੇ ਵੱਡੀ ਹਲਚਲ, IAF ਵੱਲੋਂ ਏਅਰਬੇਸ 'ਤੇ ਲੜਾਕੂ ਜਹਾਜ਼ ਤਾਇਨਾਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ