ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਸੰਕਟ ਕਾਬੂ ਤੋਂ ਬਾਹਰ ਹੋ ਰਿਹਾ ਹੈ। ਅਜਿਹੇ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਸਵੇਰ 11 ਵਜੇ ਐਮਰਜੈਂਸੀ ਬੈਠਕ ਬੁਲਾਈ ਹੈ। ਇਸ ਬੈਠਕ 'ਚ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ, ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਲ ਰਹਿਣਗੇ।


ਗ੍ਰਹਿ ਮੰਤਰਾਲੇ ਮੁਤਾਬਕ ਇਸ ਮੀਟਿੰਗ 'ਚ ਦਿੱਲੀ 'ਚ ਕੋਰੋਨਾ ਸੰਕਟ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਦਿੱਲੀ 'ਚ ਕੋਰੋਨਾ ਦੇ ਵਧਦੇ ਪਸਾਰ 'ਤੇ ਚਿੰਤਾ ਜਤਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਦਿੱਲੀ 'ਚ ਦੋ ਹਜ਼ਾਰ ਤੋਂ ਵੱਧ ਨਵੇਂ ਪੌਜ਼ੇਟਿਵ ਮਾਮਲੇ ਆਏ ਹਨ।


ਦਿੱਲੀ 'ਚ ਸਥਿਤੀ ਦਿਨ ਬ ਦਿਨ ਗੰਭੀਰ ਹੋ ਰਹੀ ਹੈ। ਸ਼ੁੱਕਰਵਾਰ 2,137 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਕੁੱਲ ਅੰਕੜਾ 36,824 'ਤੇ ਪਹੁੰਚ ਚੁੱਕਾ ਹੈ।