Corona Virus Case : ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 3 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 6 ਮਹੀਨਿਆਂ ਤੋਂ ਬਾਅਦ ਇਕ ਦਿਨ 'ਚ ਕੋਰੋਨਾ ਦੇ ਇੰਨੇ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਨਾਲ ਇਨਫੈਕਟਿਡ 6 ਮਰੀਜ਼ਾਂ ਦੀ ਵੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਮਰੀਜ਼ ਮਹਾਰਾਸ਼ਟਰ ਦੇ ਸਨ।
ਸਿਹਤ ਮੰਤਰਾਲੇ ਦੇ ਨਵੇਂ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,016 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਕ ਦਿਨ ਪਹਿਲਾਂ ਬੁੱਧਵਾਰ ਨੂੰ 2,151 ਨਵੇਂ ਮਾਮਲੇ ਸਾਹਮਣੇ ਆਏ ਸਨ। ਦੂਜੇ ਪਾਸੇ, ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਵਧ ਕੇ 2.73% ਹੋ ਗਈ ਹੈ। ਮੁੜ ਤੋਂ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 13,509 ਹੋ ਗਈ ਹੈ, ਜੋ ਕਿ ਕੁੱਲ ਕੇਸਾਂ ਦਾ 0.03% ਹੈ। ਰਿਕਵਰੀ ਦਰ 98.78% ਹੈ।
ਕਰੀਬ 1400 ਮਰੀਜ਼ ਹੋਏ ਠੀਕ
ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵਧਣ ਲੱਗੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ 6 ਮਰੀਜ਼ਾਂ ਵਿੱਚੋਂ 3 ਮਰੀਜ਼ ਮਹਾਰਾਸ਼ਟਰ ਅਤੇ 2 ਦਿੱਲੀ ਦੇ ਸਨ ਜਦਕਿ ਇੱਕ ਮਰੀਜ਼ ਹਿਮਾਚਲ ਪ੍ਰਦੇਸ਼ ਦਾ ਸੀ। ਲਗਾਤਾਰ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਤੋਂ 1,396 ਮਰੀਜ਼ ਠੀਕ ਵੀ ਹੋਏ ਹਨ। ਹੁਣ ਤੱਕ ਰਿਕਵਰੀ ਦੀ ਗਿਣਤੀ 4,41,68,321 ਹੋ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ 'ਚ ਕੋਰੋਨਾ ਤੋਂ ਇਨਫੈਕਸ਼ਨ ਦੇ 2,151 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਇਹ ਪਿਛਲੇ 5 ਮਹੀਨਿਆਂ 'ਚ ਰੋਜ਼ਾਨਾ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਸਨ। ਪਿਛਲੇ ਸਾਲ 28 ਅਕਤੂਬਰ ਨੂੰ ਇੱਕ ਦਿਨ ਵਿੱਚ 2,208 ਨਵੇਂ ਮਾਮਲੇ ਸਾਹਮਣੇ ਆਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ