ਨਵੀਂ ਦਿੱਲੀ: ਕੋਰੋਨਾ ਵਾਇਰਸ ਭਾਰਤ 'ਚ ਹੋਰ ਵੀ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਰੋਜ਼ਾਨਾ 50,000 ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਅਜਿਹੇ 'ਚ ਭਾਰਤ 'ਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 23 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 23 ਲੱਖ, 29 ਹਜ਼ਾਰ 638 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ।


ਰਾਹਤ ਦੀ ਗੱਲ ਇਹ ਹੈ ਕਿ 16 ਲੱਖ, 39 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 60,963 ਨਵੇਂ ਕੇਸ ਸਾਹਮਣੇ ਆਏ ਤੇ 834 ਲੋਕਾਂ ਦੀ ਮੌਤ ਹੋਈ ਹੈ। ਇਹ ਅੰਕੜਾ ਦੁਨੀਆਂ ਭਰ 'ਚ ਸਭ ਤੋਂ ਜ਼ਿਆਦਾ ਹੈ।


ਬੈਂਗਲੁਰੂ: ਕਾਂਗਰਸੀ ਵਿਧਾਇਕ ਦੇ ਭਾਣਜੇ ਨੇ ਪਾਈ ਫੇਸਬੁੱਕ ਪੋਸਟ, ਛਿੜਿਆ ਵਿਵਾਦ, ਦੋ ਮੌਤਾਂ ਕਈ ਜ਼ਖ਼ਮੀ


ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਦੇ ਹਿਸਾਬ ਨਾਲ ਭਾਰਤ ਦੁਨੀਆਂ ਦਾ ਤੀਜਾ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਭਾਰਤ 'ਚ ਹਾਲਾਤ ਗੰਭੀਰ ਹਨ। ਹਾਲਾਂਕਿ ਰੋਜ਼ਾਨਾ ਆ ਰਹੇ ਨਵੇਂ ਮਾਮਲਿਆਂ ਦੀ ਗਿਣਤੀ 'ਚ ਭਾਰਤ ਦਾ ਪਹਿਲਾ ਨੰਬਰ ਹੈ।


ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾ


ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ 23 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ ਛੇ ਲੱਖ, 44 ਹਜ਼ਾਰ ਹੈ। ਅੰਕੜਿਆਂ ਮੁਤਾਬਕ ਮੌਤ ਦਰ 1.97% ਫੀਸਦ 'ਤੇ ਆ ਗਈ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ