ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਕੇਸ ਦਿਨ ਬ ਦਿਨ ਵਧ ਰਹੇ ਹਨ। ਦੇਸ਼ 'ਚ ਕੁੱਲ ਮਰੀਜ਼ਾਂ ਦਾ ਅੰਕੜਾ 50 ਲੱਖ ਤੋਂ ਪਾਰ ਪਹੁੰਚ ਗਿਆ। ਪਿਛਲੇ 11 ਦਿਨਾਂ 'ਚ 10 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਦੇਸ਼ 'ਚ ਪਿਛਲੇ 24 ਘੰਟਿਆਂ 'ਚ 90,123 ਨਵੇਂ ਮਾਮਲੇ ਸਾਹਮਣੇ ਆਏ ਅਤੇ 1290 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆਂ 50 ਲੱਖ, 20 ਹਜ਼ਾਰ ਹੋ ਗਈ ਹੈ।


ਇਨ੍ਹਾਂ 'ਚ 82,066 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆ 9 ਲੱਖ, 95 ਹਜ਼ਾਰ ਹੋ ਗਈ ਹੈ ਅਤੇ 39 ਲੱਖ 42 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਭਾਰਤ 'ਚ ਪੀੜਤਾਂ ਦੇ ਠੀਕ ਹੋਣ ਦੀ ਦਰ ਦੁਨੀਆਂ 'ਚ ਸਭ ਤੋਂ ਜ਼ਿਆਦਾ ਹੈ। ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ 'ਚ 14 ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਹਨ। ਜਿੱਥੇ ਐਕਟਿਵ ਮਰੀਜ਼ਾਂ ਦੀ ਸੰਖਿਆ 5000 ਤੋਂ ਘੱਟ ਹੈ। ਦੇਸ਼ 'ਚ 18 ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਹਨ, ਜਿੱਥੇ ਐਕਟਿਵ ਮਰੀਜ਼ਾਂ ਦੀ ਕੁੱਲ ਸੰਖਿਆ 5000 ਅਤੇ 50,000 ਦੇ ਵਿਚ ਹੈ। ਜਦਕਿ ਅਜਿਹੇ ਸਿਰਫ ਚਾਰ ਸੂਬੇ ਹਨ ਜਿੱਥੇ ਐਕਟਿਵ ਮਰੀਜ਼ਾਂ ਦੀ ਸੰਖਿਆਂ 50,000 ਤੋਂ ਜ਼ਿਆਦਾ ਹੈ।


ਮੌਤ ਦਰ 'ਚ ਗਿਰਾਵਟ:


ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.63 ਫੀਸਦ ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਦਰ ਘਟ ਕੇ 20 ਫੀਸਦ ਹੋ ਗਈ ਹੈ। ਭਾਰਤ 'ਚ ਰਿਕਵਰੀ ਰੇਟ ਲਗਾਤਾਰ ਵਧ ਰਿਹਾ ਹੈ।


ਦੁਨੀਆਂ ਭਰ 'ਚ ਇਕ ਦਿਨ 'ਚ 2.75 ਲੱਖ ਕੋਰੋਨਾ ਕੇਸ, 5,942 ਲੋਕਾਂ ਦੀ ਮੌਤ


Apple Watch Series 6 Photos: Apple ਵਾਚ ਸੀਰੀਜ਼ 6 ਲੌਂਚ, ਜਾਣੋ ਕੀ ਨੇ ਖ਼ਾਸ ਫੀਚਰਸ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ