ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਜਾ ਰਹੀ ਹੈ। ਸੋਮਵਾਰ ਨੂੰ 1 ਲੱਖ 95 ਹਜ਼ਾਰ 685 ਲੋਕਾਂ 'ਚ ਕੋਰੋਨਾ ਲਾਗ ਦੀ ਪੁਸ਼ਟੀ ਹੋਈ ਹੈ। ਇਹ ਅੰਕੜਾ ਪਿਛਲੇ 42 ਦਿਨਾਂ 'ਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ 1 ਲੱਖ 85 ਹਜ਼ਾਰ 306 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।

 

ਹਾਲਾਂਕਿ ਮਰਨ ਵਾਲਿਆਂ ਦਾ ਅੰਕੜਾ ਸਰਕਾਰ ਤੇ ਲੋਕਾਂ ਲਈ ਹੁਣ ਵੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਸੋਮਵਾਰ ਨੂੰ ਦੇਸ਼ 'ਚ 3,496 ਲੋਕਾਂ ਨੇ ਕੋਰੋਨਾ ਕਾਰਨ ਆਪਣੀ ਜਾਨ ਗੁਆ ਦਿੱਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 3 ਲੱਖ 26 ਹਜ਼ਾਰ 671 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਐਕਟਿਵ ਮਾਮਲਿਆਂ ਦੀ ਗਿਣਤੀ ਮਤਲਬ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1 ਲੱਖ 34 ਹਜ਼ਾਰ 572 ਦੀ ਕਮੀ ਆਈ ਹੈ।

ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟੇ 'ਚ ਕੁੱਲ ਨਵੇਂ ਕੇਸ ਆਏ : 1.95 ਲੱਖ
ਪਿਛਲੇ 24 ਘੰਟੇ 'ਚ ਕੁੱਲ ਠੀਕ ਹੋਏ : 3.26 ਲੱਖ
ਪਿਛਲੇ 24 ਘੰਟੇ 'ਚ ਕੁੱਲ ਮੌਤਾਂ: 3,496
ਹੁਣ ਤਕ ਕੁੱਲ ਸੰਕਰਮਿਤ ਹੋਏ : 2.69 ਕਰੋੜ
ਹੁਣ ਤਕ ਠੀਕ ਹੋਏ ਮਰੀਜ਼ : 2.40 ਕਰੋੜ
ਹੁਣ ਤਕ ਕੁੱਲ ਮੌਤਾਂ: 3.07 ਲੱਖ
ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ : 25.81 ਲੱਖ

 

19 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ

 

ਦੇਸ਼ ਦੇ 19 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇੱਥੇ ਪਾਬੰਦੀਆਂ ਤਾਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

 

13 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ

 

ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।