ਨਵੀਂ ਦਿੱਲੀ: ਦੇਸ਼ 'ਚ ਕੁੱਲ ਕੋਰੋਨਾ ਵਾਇਰਸ ਪੀੜਤਾਂ ਦੀ ਸੰਖਿਆ 70 ਲੱਖ ਤਕ ਪਹੁੰਚ ਗਈ। ਨਵੇਂ ਮਾਮਲਿਆਂ ਦੀ ਸੰਖਿਆਂ 'ਚ ਵਾਧੇ ਦੇ ਨਾਲ ਹੀ ਐਕਟਿਵ ਕੇਸਾਂ ਦੀ ਸੰਖਿਆਂ 'ਚ ਲਗਾਤਾਰ ਗਿਰਾਵਟ ਵੀ ਜਾਰੀ ਹੈ। ਇਨਫੈਕਸ਼ਨ ਤੋਂ ਜ਼ਿਆਦਾ ਠੀਕ ਹੋਣ ਵਾਲੇ ਲੋਕਾਂ ਦੀ ਸੰਖਿਆਂ ਵਧ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 73,272 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਅਤੇ 82,753 ਮਰੀਜ਼ ਠੀਕ ਵੀ ਹੋਏ ਹਨ। ਹਾਲਾਂਕਿ 926 ਮਰੀਜ਼ਾਂ ਦੀ ਜਾਨ ਵੀ ਚਲੇ ਗਈ।


ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆਂ 69 ਲੱਖ, 79 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ ਇਕ ਲੱਖ, 7 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸ ਦੀ ਸੰਖਿਆ ਘਟ ਕੇ 8 ਲੱਖ, 83 ਹਜ਼ਾਰ ਹੋ ਗਈ ਅਤੇ ਕੁੱਲ 59, 88 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਕੇਸਾਂ ਦੀ ਸੰਖਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਸੰਖਿਆ ਛੇ ਗੁਣਾ ਜ਼ਿਆਦਾ ਹੈ।


ਖੇਤੀ ਬਿੱਲਾਂ 'ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ

ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼


ਦੇਸ਼ 'ਚ ਲਗਾਤਾਰ ਤਿੰਨ ਹਫਤਿਆਂ ਤੋਂ ਨਵੇਂ ਰਿਕਵਰੀ ਕੇਸਾਂ ਦੀ ਸੰਖਿਆਂ, ਨਵੇਂ ਕੋਰੋਨਾ ਕੇਸਾਂ ਤੋਂ ਜ਼ਿਆਦਾ ਹੈ। ICMR ਦੇ ਮੁਤਾਬਕ 9 ਅਕਤੂਬਰ ਤਕ ਕੋਰੋਨਾ ਵਾਇਰਸ ਦੇ ਕੁੱਲ 8 ਕਰੋੜ, 57 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਜਿੰਨ੍ਹਾਂ 'ਚੋਂ 11 ਲੱਖ, 64 ਹਜ਼ਾਰ ਸੈਂਪਲ ਦੀ ਟੈਸਟਿੰਗ ਕੱਲ੍ਹ ਕੀਤੀ ਗਈ। ਪੌਜ਼ਿਟੀਵਿਟੀ ਰੇਟ ਕਰੀਬ ਸੱਤ ਫੀਸਦ ਹੈ।


ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ