ਭਾਰਤ 'ਚ ਕੋਰੋਨਾ ਬੇਲਗਾਮ, ਇੱਕ ਦਿਨ 'ਚ 64,000 ਤੋਂ ਵੱਧ ਨਵੇਂ ਕੇਸ, 1000 ਤੋਂ ਜ਼ਿਆਦਾ ਮੌਤਾਂ
ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਫ਼ਤਾਰ ਦਿਨ ਬ ਦਿਨ ਵਧ ਰਹੀ ਹੈ। ਪਿਛਲੇ ਇੱਕ ਦਿਨ 'ਚ ਕੋਰੋਨਾ ਵਾਇਰਸ ਦੇ 64,531 ਨਵੇਂ ਮਾਮਲੇ ਸਾਹਮਣੇ ਆਏ ਤੇ 1,092 ਲੋਕਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ: ਭਾਰਤ 'ਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਰੋਜ਼ਾਨਾ ਦਰਜ ਕੀਤੇ ਜਾ ਰਹੇ ਹਨ। ਦੇਸ਼ 'ਚ ਹੁਣ ਤਕ ਕਰੀਬ 28 ਲੱਖ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਭਾਰਤ 'ਚ 52,000 ਤੋਂ ਵੱਧ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਪਿਛਲੇ ਇੱਕ ਦਿਨ 'ਚ ਕੋਰੋਨਾ ਵਾਇਰਸ ਦੇ 64,531 ਨਵੇਂ ਮਾਮਲੇ ਸਾਹਮਣੇ ਆਏ ਤੇ 1,092 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 27, 67, 274 ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 52,889 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਭਾਰਤ 'ਚ 06,76,020 ਐਕਟਿਵ ਕੇਸ ਹਨ ਜਦਕਿ 20,37,870 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ।
ICMR ਮੁਤਾਬਕ 18 ਅਗਸਤ ਤਕ ਕੋਰੋਨਾ ਵਾਇਰਸ ਲਈ ਕੁੱਲ ਤਿੰਨ ਕਰੋੜ, 17 ਲੱਖ, 42 ਹਜ਼ਾਰ, 782 ਸੈਂਪਸ ਟੈਸਟ ਕੀਤੇ ਗਏ, ਜਿਨ੍ਹਾਂ 'ਚੋਂ 08,01,518 ਦੀ ਟੈਸਟਿੰਗ ਮੰਗਲਵਾਰ ਕੀਤੀ ਗਈ।
ਸੁਸ਼ਾਂਤ ਸਿੰਘ ਰਾਜਪੂਤ ਕੇਸ: ਸੁਪਰੀਮ ਕੋਰਟ ਦਾ ਫੈਸਲਾ, CBI ਕਰੇਗੀ ਜਾਂਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ