ਨਵੀਂ ਦਿੱਲੀ: ਭਾਰਤ 'ਚ ਇੱਕ ਵਾਰ ਫਿਰ 70 ਹਜ਼ਾਰ ਦੇ ਕਰੀਬ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 69,239 ਨਵੇਂ ਮਰੀਜ਼ ਸਾਹਮਣੇ ਆਏ ਤੇ 912 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਤਕ 30 ਲੱਖ, 44 ਹਜ਼ਾਰ, 940 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚ 56,706 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 7 ਲੱਖ, 7 ਹਜ਼ਾਰ ਹੋ ਗਈ ਤੇ 22 ਲੱਖ, 80 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਜ਼ਿਆਦਾ ਹੈ।
ਹਿੰਦੁਸਤਾਨੀ ਭਾਊ ‘ਤੇ ਸੋਸ਼ਲ ਮੀਡੀਆ ਦਾ ਸ਼ਿਕੰਜਾ, ਆਖਰ ਕਿਉਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ